ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨ੍ਹਿਆ ਰੰਗ
ਪ੍ਰਧਾਨ ਮੰਤਰੀ ਸ਼੍ਰੀ ਕੇਂਦਰੀ ਵਿਦਿਆਲਿਆ-3, ਪਟਿਆਲਾ ਦਾ ਸਾਲਾਨਾ ਸਮਾਗਮ ਹੋਇਆ
Publish Date: Thu, 12 Feb 2026 04:23 PM (IST)
Updated Date: Thu, 12 Feb 2026 04:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪ੍ਰਧਾਨ ਮੰਤਰੀ ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ 3, ਪਟਿਆਲਾ ਛਾਉਣੀ ਦਾ ਸਾਲਾਨਾ ਸਮਾਗਮ ਸਕੂਲ ਦੇ ਵਿਹੜੇ ਵਿਚ ਬਹੁਤ ਉਤਸ਼ਾਹ ਨਾਲ ਗਿਆ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਕਰਨਲ ਸੀਮਿਤ ਸ਼ਰਮਾ (ਡਿਪਟੀ ਕਮਾਂਡੈਂਟ 43 ਆਰਮਡ ਬ੍ਰਿਗੇਡ ਪਟਿਆਲਾ ਛਾਉਣੀ) ਨੇ ਦੀਵੇ ਜਗਾ ਕੇ ਤੇ ਸਰਸਵਤੀ ਵੰਦਨਾ ਨਾਲ ਕੀਤਾ। ਆਪਣੇ ਸਵਾਗਤੀ ਭਾਸ਼ਣ ਵਿਚ ਸਕੂਲ ਦੇ ਪ੍ਰਿੰਸੀਪਲ, ਬਲਵੰਤ ਸਿੰਘ ਨੇ ਸਕੂਲ ਦੀਆਂ ਸਾਲਾਨਾ ਪ੍ਰਾਪਤੀਆਂ ਤੇ ਚਾਨਣਾ ਪਾਇਆ। ਪ੍ਰੋਗਰਾਮ ਵਿਚ ਵਿਦਿਆਰਥੀਆਂ ਦੁਆਰਾ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ, ਜਿਸ ਵਿਚ ਦੇਸ਼ ਭਗਤੀ ਦੇ ਗੀਤ, ਲੋਕ ਨਾਚ, ਸਮੂਹ ਨਾਚ, ਨਾਟਕ ਅਤੇ ਸੰਗੀਤਕ ਪ੍ਰੋਗਰਾਮ ਸ਼ਾਮਲ ਸਨ। ਉਨ੍ਹਾਂ ਸਕੂਲ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਯੋਗਦਾਨ ਪਾਉਂਦੇ ਹਨ। ਸਮਾਰੋਹ ਦੇ ਅੰਤ ਵਿਚ ਵੱਖ-ਵੱਖ ਅਕਾਦਮਿਕ ਤੇ ਸਹਿ-ਪਾਠਕ੍ਰਮ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ ਗਏ। ਪ੍ਰੋਗਰਾਮ ਦਾ ਸੰਚਾਲਨ ਅਧਿਆਪਕਾਂ ਤੇ ਵਿਦਿਆਰਥੀ ਪ੍ਰੀਸ਼ਦ ਦੁਆਰਾ ਸੁਚਾਰੂ ਢੰਗ ਨਾਲ ਕੀਤਾ ਗਿਆ।