- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਟਾਸ ਦੇ ਨਾਟਕ ਮੇਲੇ ’ਚ ‘ਲੱਖੀ ਸ਼ਾਹ ਵਣਜਾਰਾ’ ਨੇ ਮੋਹਿਆ ਮਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 291ਵਾਂ ਮਾਸਿਕ ਗਾਰਡਨ ਨਾਟਕ ਮੇਲਾ ਨੈਸ਼ਨਲ ਥੀਏਟਰ ਆਰਟਸ ਸੁਸਾਇਟੀ (ਨਟਾਸ) ਵੱਲੋਂ ਬਾਰਾਂਦਰੀ ਬਾਗ ਵਿਖੇ ਕਰਵਾਇਆ ਗਿਆ। ਪਦਮਸ਼੍ਰੀ ਪ੍ਰਾਣ ਸੱਭਰਵਾਲ ਤੇ ਸਟੇਟ ਐਵਾਰਡੀ ਸੁਨੀਤਾ ਸੱਭਰਵਾਲ ਦੀ ਅਗਵਾਈ ਹੇਠ ਕਰਵਾਏ ਸਮਾਗਮ ’ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਪਾਵਰ ਗਰਿੱਡ ਦੇ ਸਹਿਯੋਗ ਨਾਲ ਕਲਾਕਾਰਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਐਡਵੋਕੇਟ ਵਿਜੇ ਮੋਹਨ ਗੁਪਤਾ ਨੇ ਵਿਸ਼ੇਸ਼ ਮਹਿਮਾਨ ਅਕਸ਼ੈ ਗੋਪਾਲ, ਮਾਲਾ ਗੋਪਾਲ ਅਤੇ ਇੰਜੀਨੀਅਰ ਪਰਮਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਕੀਤਾ। ਇਸ ਮੌਕੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਜੀਵਨ ਅਤੇ ਮਹਾਨ ਕੁਰਬਾਨੀ ਬਾਰੇ ਵਿਚਾਰ ਸਾਂਝੇ ਕੀਤੇ ਗਏ। ਐਡਵੋਕੇਟ ਵਿਜੇ ਮੋਹਨ ਗੁਪਤਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੂਜੇ ਧਰਮ ਦੀ ਰੱਖਿਆ ਲਈ ਦਿੱਤੀ ਗਈ ਲਾਸਾਨੀ ਕੁਰਬਾਨੀ ਦੀ ਮਿਸਾਲ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ ਹੈ। ਨਾਟਕ ਮੇਲੇ ਦੌਰਾਨ ‘ਹਮ ਨਹੀਂ ਸੁਧਰੇਂਗੇ’, ‘ਲੱਖੀ ਸ਼ਾਹ ਵਣਜਾਰਾ’, ‘ਸੁੱਕੀ ਕੁੱਖ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ। ਪੂਜਾ ਰਾਣੀ ਵੱਲੋਂ ਪੇਸ਼ ਕੀਤੇ ਬਾਲ ਸੰਗੀਤ ਨੂੰ ਵੀ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਨਟਾਸ ਵੱਲੋਂ ਮਹਿਮਾਨਾਂ ਅਤੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਸ਼ਖ਼ਸੀਅਤਾਂ ਨੇ ਨਟਾਸ ਦੇ 70 ਸਾਲਾਂ ਦੇ ਥੀਏਟਰ ਅਤੇ ਸਮਾਜ ਸੇਵਾ ਦੇ ਯੋਗਦਾਨ ਦੀ ਸ਼ਲਾਘਾ ਕੀਤੀ।