ਲਾਲ ਸਿੰਘ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਲਾਲ ਸਿੰਘ ਦੀ ਮੋਤ ਤੇ ਵੱਖ ਵੱਖ ਰਾਜਨੀਤਿਕ ਆਗੂਆਂ ਵੱਲੋ ਗਹਿਰੇ ਦੁੱਖ ਦਾ ਪ੍ਰਗਟਾਵਾ
Publish Date: Sat, 28 Mar 2026 04:28 PM (IST)
Updated Date: Sat, 28 Mar 2026 04:29 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ ਬਲਬੇੜਾ : ਕਾਂਗਰਸ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਸਨੌਰ ਦੀ ਲੰਮਾਂ ਸਮਾਂ ਨੁਮਾਇੰਦਗੀ ਕਰਨ ਵਾਲੇ, ਸੂਬੇ ਦੇ ਸਾਬਕਾ ਮੰਤਰੀ ਲਾਲ ਸਿੰਘ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਰਾਜਨੀਤਿਕ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਾਣਕਾਰੀ ਅਨੁਸਾਰ ਲਾਲ ਸਿੰਘ ਨੇ ਚੰਡੀਗੜ੍ਹ ਦੇ ਮੈਕਸ ਹਸਪਤਾਲ (ਓਮੈਕਸ) ਵਿਖੇ ਇਲਾਜ ਦੌਰਾਨ ਆਖਰੀ ਸਾਹ ਲਏ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦੇਹਾਂਤ ਨਾਲ ਰਾਜਨੀਤਿਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਵ. ਲਾਲ ਸਿੰਘ ਦੀ ਮੌਤ ’ਤੇ ਉਨ੍ਹਾਂ ਦੇ ਨਜ਼ਦੀਕੀ ਸਮਝੇ ਜਾਂਦੇ ਸੁਰਿੰਦਰ ਮਿੱਤਲ ਬਲਬੇੜਾ ਸੀਨੀਅਰ ਕਾਗਰਸੀ ਆਗੂ ਨੇ ਕਿਹਾ ਕਿ ਅੱਜ ਇਕ ਰਾਜਨੀਤਿਕ ਸਿਆਸਤ ਦਾ ਦੀਵਾ ਬੁਝ ਗਿਆ ਹੈ। ਜਿਨ੍ਹਾਂ ਨੇ ਸਾਰੀ ਉਮਰ ਹਲਕਾ ਸਨੌਰ ਜੋ ਪਹਿਲਾ ਹਲਕਾ ਡਕਾਲਾ ਸੀ, ਦੇ ਲੋਕਾਂ ਦੇ ਦਿਲਾਂ ’ਤੇ ਰਾਜ ਕੀਤਾ ਹੈ। ਇਸ ਮੌਕੇ ਸੁਰਿੰਦਰ ਮਿੱਤਲ ਬਲਬੇੜਾ ਅਤੇ ਹੋਰ ਵੱਖ-ਵੱਖ ਆਗੂਆਂ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।