ਆਪ ਵਿਕਾਸ ਦੇ ਨਾਂ ’ਤੇ ਕਰ ਰਹੀ ਲੁੱਟ : ਲਾਲਕਾ
ਆਮ ਆਦਮੀ ਪਾਰਟੀ ਵਿਕਾਸ ਦੇ ਨਾਂ ਤੇ ਕਰ ਰਹੀ ਹੈ ਲੁੱਟ: ਲਾਲਕਾ
Publish Date: Sat, 28 Feb 2026 05:46 PM (IST)
Updated Date: Sat, 28 Feb 2026 05:49 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਸੂਬੇ ਪੰਜਾਬ ਅੰਦਰ ਸੱਤਾ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਹਰ ਪੱਖੋਂ ਫੇਲ ਸਾਬਤ ਹੋਈ ਹੈ ਹਰ ਵਰਗ ਪਾਰਟੀ ਤੋਂ ਦੁਖੀ ਹੈ ਵਿਕਾਸ ਦੇ ਨਾਂ ਤੇ ਲੁੱਟ ਹੋ ਰਹੀ ਹੈ ਜਿਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਲਈ ਚੈੱਕ ਦਿੱਤੇ ਜਾ ਰਹੇ ਹਨ ਉਹਨਾਂ ਤੋਂ 10 ਫੀਸਦੀ ਦੀ ਮੰਗ ਕੀਤੀ ਜਾ ਰਹੀ ਹੈ ਇਹ ਵਿਚਾਰ ਵਿਧਾਨ ਸਭਾ ਹਲਕਾ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਪ੍ਰਗਟਾਏ ਉਹਨਾਂ ਕਿਹਾ ਨਾਭਾ ਵਿੱਚ ਵੱਡੇ ਪੱਧਰ ਤੇ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਨੇ ਕਾਨੂੰਨ ਨਾਮ ਦੀ ਕੋਈ ਵੀ ਚੀਜ਼ ਨਹੀਂ ਉਹਨਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ਵਿੱਚ ਪੰਜਾਬ ਬਚਾਓ ਸਬੰਧੀ ਹੋਣ ਵਾਲੀਆਂ ਰੈਲੀਆਂ ਸਬੰਧੀ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰ ਬੈਠਕ ਕੀਤੀ ਹ ਤੇ ਦੱਸਿਆ ਨਾਭਾ ਵਿੱਚ ਚਾਰ ਅਪ੍ਰੈਲ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਕੁਝ ਮਤੇ ਪਾਸ ਕੀਤੇ ਗਏ ਜਿਸ ਦੇ ਸਬੰਧ ਵਿੱਚ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ 2 ਮਾਰਚ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਬੁਲਾਈ ਗਈ ਹੈ ਜਿਸ ਵਿੱਚ ਰੈਲੀਆਂ ਸਬੰਧੀਆਂ ਤਿਆਰੀਆਂ ਮੁਕੰਮਲ ਕਰਨ ਨੂੰ ਡਿਊਟੀਆਂ ਲਗਾਈਆਂ ਜਾਣਗੀਆਂ ਸਰਦਾਰ ਮੱਖਣ ਸਿੰਘ ਲਾਲਕਾਂ ਨੇ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਵਰਕਰਾਂ ਅਤੇ ਲੀਡਰ ਸਾਹਿਬਾਨਾਂ ਨੂੰ ਸਵੇਰੇ 10 ਵਜੇ ਗੁਰਦੁਆਰਾ ਸ਼੍ਰੀ ਅਕਾਲਗੜ੍ਹ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਅੱਜ ਦੀ ਮੀਟਿੰਗ ਵਿੱਚ ਬਹੁਤ ਸਾਰੇ ਅਕਾਲੀ ਲੀਡਰ ਅਤੇ ਵਰਕਰ ਵੀ ਮੌਜੂਦ ਰਹੇ ਜਿਨਾਂ ਵਿੱਚ ਯੂਥ ਆਗੂ ਮਾਨ ਇੰਦਰ ਸਿੰਘ ਮਾਨੀ ਪੋਤਰੇ ਰਾਜਾ ਨਰਿੰਦਰ ਸਿੰਘ, ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ , ਅਥਜਿੰਦਰ ਸਿੰਘ ਯੋਗੀ ਨਾਨੋਕੀ, ਜਗਜੀਤ ਸਿੰਘ ਖੋਖ , ਜਥੇਦਾਰ ਬਲਤੇਜ ਸਿੰਘ ਖੋਖ ,ਗੁਰਸੇਵਕ ਸਿੰਘ ਗੋਲੂ , ਬਬਰੂ ਚੌਹਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।