ਭਾਸ਼ਾ ਵਿਭਾਗ ਵੱਲੋਂ ਬਾਲ ਸਾਹਿਤਕਾਰ ਡਾ .ਦਰਸ਼ਨ ਸਿੰਘ ਆਸ਼ਟ ਦਾ ਸਨਮਾਨ ਭਾਸ਼ਾ ਵਿਭਾਗ, ਪੰਜਾਬ ਵੱਲੋਂ ਉੱਘੇ ਬਾਲ ਸਾਹਿਤਕਾਰ ਡਾ . ਦਰਸ਼ਨ ਸਿੰਘ ਆਸ਼ਟ ਦਾ ਸਨਮਾਨ
Publish Date: Sun, 29 Nov 2026 05:01 PM (IST)
Updated Date: Sun, 29 Nov 2026 05:02 PM (IST)
ਫੋਟੋ 29ਪੀਟੀਐਲ: 14: ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਹ 2026 ਦੀ ਸਮਾਗਮ ਲੜੀ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਚੰਡੀਗੜ੍ਹ ਸੁਰਿੰਦਰ ਕੌਰ ਦੀ ਅਗਵਾਈ ਹੇਠ ਸ਼ਹੀਦ ਮੇਜਰ ਹਰਿਮੰਦਰ ਪਾਲ ਸਿੰਘ (ਸ਼ੌਰਿਆ ਚੱਕਰ), ਸਰਕਾਰੀ ਕਾਲਜ, ਫੇਜ਼ 6, ਮੁਹਾਲੀ ਵਿਖੇ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਤੇ ਸਾਹਿਤਕ ਵਿਚਾਰ ਚਰਚਾ ਕਰਵਾਈ ਗਈ। ਸਮਾਗਮ ਵਿਚ ਉੱਘੇ ਬਾਲ ਸਾਹਿਤਕਾਰ ਡਾ .ਦਰਸ਼ਨ ਸਿੰਘ ਆਸ਼ਟ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਮੁੱਖ ਮਹਿਮਾਨ ਤੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ਨਾਲ ਕੀਤੀ ਗਈ। ਇਸ ਮੌਕੇ ਖੋਜ ਅਫ਼ਸਰ ਜਗਦੀਪ ਜੋਤ ਨੇ ਹਾਜ਼ਰੀਨ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਮਾਹ ਮਨਾਉਣ ਦਾ ਉਦੇਸ਼ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ ਨਾਲ ਨਵੀਂ ਪੀੜ੍ਹੀ ਨੂੰ ਪੰਜਾਬੀ ਸਾਹਿਤ ਤੇ ਸੱਭਿਆਚਾਰ ਦੀ ਅਮੀਰ ਵਿਰਾਸਤ ਨਾਲ ਜੋੜਨਾ ਹੈ। ਮੁੱਖ ਮਹਿਮਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਸੁਖਦੇਵ ਮਾਦਪੁਰੀ ਦੀਆਂ ਸਾਹਿਤਕ ਰਚਨਾਵਾਂ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਮਨਜੀਤ ਤਿਵਾੜੀ, ਜਗਤਾਰ ਸਿੰਘ ਜੋਗ, ਪਿਆਰਾ ਸਿੰਘ ਰਾਹੀ, ਬਾਬੂ ਰਾਮ ਦੀਵਾਨਾ ਅਤੇ ਬਲਜੀਤ ਸ਼ਰਮਾ ਨੇ ਕਵਿਤਾਵਾਂ ਅਤੇ ਸਾਹਿਤਕ ਗੀਤਾਂ ਰਾਹੀਂ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਬਿਆਨ ਕੀਤੀ। ਇਸ ਮੌਕੇ ਉਰਦੂ ਆਮੋਜ਼ ਦੀ ਜਮਾਤ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ ਅਤੇ ਪੰਜਾਬੀ ਸੈੱਲ ਵੱਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ।