ਮਾਲੇਰਕੋਟਲਾ ਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪ੍ਰੇਸ਼ਨ
ਮਾਲੇਰਕੋਟਲਾ ਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪ੍ਰੇਸ਼ਨ
Publish Date: Tue, 06 Jan 2026 05:27 PM (IST)
Updated Date: Wed, 07 Jan 2026 04:03 AM (IST)

ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਦੋ ਸ਼ੱਕੀ ਵਿਅਕਤੀ ਰਾਊਂਡ ਅੱਪ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਇੰਸਪੈਕਟਰ ਜਨਰਲ ਪੁਲਿਸ ਜੀਆਰਪੀ ਪਟਿਆਲਾ ਬਲਜੀਤ ਸਿੰਘ ਰਾਠੋਰ ਦੀ ਅਗਵਾਈ ਹੇਠ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਸਥਾਨਕ ਮੁਹੱਲਾ ਚੋਰਮਾਰਾ, ਕਮਲ ਸਿਨੇਮਾ ਰੋਡ ਵਿਖੇ ਕਾਰਡਨ ਐਂਡ ਸਰਚ ਆਪ੍ਰੇਸ਼ਨ ਕੀਤਾ ਗਿਆ। ਇਸ ਮੌਕੇ ਕਪਤਾਨ ਪੁਲਿਸ ਪੀਬੀਆਈ ਰਾਜਵਿੰਦਰ ਸਿੰਘ, ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਫੋਰਸ ਹਾਜ਼ਰ ਰਹੀ। ਇੰਸਪੈਕਟਰ ਜਨਰਲ ਪੁਲਿਸ ਬਲਜੀਤ ਸਿੰਘ ਰਾਠੋਰ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਜਾਰੀ ਰਹੇਗੀ।ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਇਸ ਕਾਰਡਨ ਐਂਡ ਸਰਚ ਆਪ੍ਰੇਸ਼ਨ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਗਿਆ ਹੈ, ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਤੇ ਗੈਰ-ਸਮਾਜਿਕ ਤੱਤਾਂ ਖ਼ਿਲਾਫ਼ ਜੀਰੋ ਟੋਲਰੈਸ ਦੀ ਨੀਤੀ ਦਾ ਅਖਤਿਆਰ ਕੀਤੀ ਹੈ ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾ ਕੇ ਸ਼ੱਕੀ ਵਿਅਕਤੀਆਂ, ਨਸ਼ਾ ਤਸਕਰਾਂ ਤੇ ਅਪਰਾਧਿਕ ਤੱਤਾਂ ’ਤੇ ਨਕੇਲ ਕਸੀ ਜਾ ਰਹੀ ਹੈ।