- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪ ਲਾਈਨਾਂ ਵਿਛਣ ਨਾਲ ਲੋਕਾਂ ਨੂੰ ਮਿਲੇਗੀ ਰਾਹਤ: ਹਡਾਣਾ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਨਗਰ ਪੰਚਾਇਤ ਦੇਵੀਗਡ਼੍ਹ ਵਿਖੇ 3.85 ਕਰੋਡ਼ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪ ਲਾਈਨਾਂ ਵਿਛਾਉਣ ਦੇ ਵੱਡੇ ਪ੍ਰੋਜੈਕਟ ਦਾ ਉਦਘਾਟਨ ਕਰਕੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਦੇਵੀਗਡ਼੍ਹ ਪੁੱਜਣ ’ਤੇ ਨਗਰ ਪੰਚਾਇਤ ਪ੍ਰਧਾਨ, ਕੌਂਸਲਰਾਂ ਅਤੇ ਇਲਾਕਾ ਵਾਸੀਆਂ ਵੱਲੋਂ ਹਲਕਾ ਇੰਚਾਰਜ ਦਾ ਭਰਵਾਂ ਸਵਾਗਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਵੀਗਡ਼੍ਹ ਸ਼ਹਿਰ ’ਚ ਲੰਮੇ ਸਮੇਂ ਤੋਂ ਪੀਣ ਵਾਲੇ ਸ਼ੁੱਧ ਪਾਣੀ ਦੀ ਮੰਗ ਚੱਲੀ ਆ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਅੱਜ ਕਰੋਡ਼ਾਂ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਈਓ ਲਖਵੀਰ ਸਿੰਘ, ਐਕਸੀਅਨ ਸੀਵਰੇਜ ਬੋਰਡ ਵਿਕਾਸ ਧਵਨ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਇਲਾਵਾ ਚੇਅਰਮੈਨ ਬਲਦੇਵ ਸਿੰਘ ਦੇਵੀਗਡ਼੍ਹ, ਨਗਰ ਪੰਚਾਇਤ ਦੇਵੀਗਡ਼੍ਹ ਪ੍ਰਧਾਨ ਸਵਿੰਦਰ ਕੌਰ ਧੰਜੂ, ਚੇਅਰਮੈਨ ਵੇਦ ਪ੍ਰਕਾਸ਼ ਗਰਗ, ਦਾਨੂ ਲਾਂਬਾ, ਹੈਪੀ ਜੁਲਕਾਂ, ਗੁਰਮੀਤ ਭੰਬੂਆਂ, ਡਾ ਰਾਜਪਾਲ, ਸੁਖਵਿੰਦਰ ਸਿੰਘ ਸਾਰੇ ਮੈਂਬਰ ਨਗਰ ਪੰਚਾਇਤ, ਸਰਪੰਚ ਰਾਜਾ ਧੰਜੂ, ਬਲਾਕ ਪ੍ਰਧਾਨ ਦਵਿੰਦਰ ਸਿੰਘ ਮਾਡ਼ੂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਹੋਰ ਅਧਿਕਾਰੀ ਹਾਜ਼ਰ ਸਨ।