ਪੱਕੇ ਮੋਰਚੇ ’ਚ ਪੁੱਜੇ ਹਰਿਆਣਾ ਦੇ ਕਿਸਾਨ ਜਥੇਬੰਦੀਆਂ ਦੇ ਆਗੂ ਪੱਕੇ ਮੋਰਚੇ ’ਚ ਪੁੱਜੇ ਹਰਿਆਣਾ ਦੇ ਕਿਸਾਨ ਜਥੇਬੰਦੀਆਂ ਦੇ ਆਗੂ
Publish Date: Thu, 10 Sep 2026 04:22 PM (IST)
Updated Date: Fri, 11 Sep 2026 04:02 AM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਵਿੱਚ ਸਥਾਨਕ ਡੀਸੀ ਦਫਤਰ ਅੱਗੇ ਪੱਕਾ ਮੋਰਚਾ 12ਵੇਂ ਦਿਨ ਵੀ ਜਾਰੀ ਰਿਹਾ। ਵੀਰਵਾਰ ਨੂੰ ਪੱਕੇ ਮੋਰਚੇ ਵਿੱਚ ਜਿੱਥੇ ਵੱਡੀ ਗਿਣਤੀ ਕਿਸਾਨ ਔਰਤਾਂ ਸ਼ਾਮਿਲ ਹੋਈਆਂ, ਉੱਥੇ ਹੀ ਕਿਸਾਨ ਏਕਤਾ ਦਾ ਸਬੂਤ ਦਿੰਦਿਆਂ ਹਰਿਆਣਾ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਪੁੱਜੇ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ਤਹਿਤ ਸਾਰੇ ਦੇਸ਼ ਦੇ ਕਿਸਾਨਾਂ ਦੀ ਏਕਤਾ ਸੂਬਿਆਂ ਦੇ ਕਿਸਾਨਾਂ ਦੀ ਏਕਤਾ ਨੂੰ ਦੇਖਦੇ ਹੋਏ ਵੱਖ- ਵੱਖ ਸੂਬਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ ਜਿਸ ਵਿੱਚ ਸੂਬਾ ਕਮੇਟੀ ਮੈਂਬਰ ਆਲ ਇੰਡੀਆ ਕਿਸਾਨ ਸਭਾ ਦੇ ਬਲਦੇਵ ਸਿੰਘ ਲਤਾਲਾ,ਜਰਨਲ ਸਕੱਤਰ ਆਲ ਇੰਡੀਆ ਕਿਸਾਨ ਸਭਾ ਦੇ ਬਲਜੀਤ ਸਿੰਘ ਗਰੇਵਾਲ, ਕੌਮੀ ਉੱਪ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਇੰਦਰਜੀਤ ਸਿੰਘ, ਹਰਿਆਣਾ ਤੋਂ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਕੰਵਰਜੀਤ ਸਿੰਘ ਚੀਕਾ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮੁੱਦੇ ’ਤੇ ਧਰਮਾਂ ਦੇ ਨਾਮ ਤੇ ਜਾਤਾਂ ਨਾਂ ਨਾਮ ’ਤੇ ਸੂਬਿਆਂ ਅਤੇ ਕੇਂਦਰ ਦੀ ਸਰਕਾਰ ਵੱਲੋਂ ਕਿਰਤੀ ਲੋਕਾਂ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਕਿਸਾਨਾਂ ਦੀ ਏਕਤਾ ਨੇ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕੀਤਾ ਜਾਵੇ, ਸਾਮਰਾਜੀ ਮੁਲਕਾਂ ਨਾਲ ਕੀਤੀਆਂ ਲੋਕ ਵਿਰੋਧੀ ਸੰਧੀਆਂ ਰੱਦ ਕੀਤੀਆਂ ਜਾਣ, ਲੈਂਡ ਪੂਲਿੰਗ ਨੀਤੀ ਕਰਜਾ ਮੁਕਤੀ ਕਾਰਪੋਰੇਟ ਘਰਾਣਿਆਂ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਕੀਤੀ ਜਾਵੇ, ਜਮੀਨ ਦੀ ਮਾਲਕੀ ਬਣਾਉਣ ਅਤੇ ਬਚਾਉਣ ਸਮੇਤ ਕਿਸਾਨਾਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦਾ ਬਿਨਾਂ ਦੇਰੀ ਹੱਲ ਕੀਤਾ ਜਾਵੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ. ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ, ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾਂ, ਹਰਜੀਤ ਸਿੰਘ ਮਹਿਲਾਂ, ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ ਕਣਕਵਾਲ, ਜਗਤਾਰ ਸਿੰਘ ਲੱਡੀ, ਰਣਜੀਤ ਸਿੰਘ ਲੌਂਗੋਵਾਲ,ਬਲਵਿੰਦਰ ਸਿੰਘ ਘਨੋੜ, ਦਰਸ਼ਨ ਸਿੰਘ ਕਿਲਾ ਹਕੀਮਾ, ਰਾਮ ਸਿੰਘ ਸਿੰਘ ਕੱਕੜਵਾਲ, ਬਹਾਦਰ ਸਿੰਘ ਭੁਟਾਲ, ਸ਼ਿਵਰਾਜ ਸਿੰਘ ਗੁਰਨੇ, ਬੰਟੀ ਢੀਂਡਸਾ ਮੌਜੂਦ ਸਨ।