- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਦਾ ਹੋਇਆ ਆਗਾਜ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੇਠ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਤੇ ਆਰਗੇਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਗਾਜ਼ ਹੋਇਆ। ਅੱਜ ਮੁੱਖ ਮਹਿਮਾਨ ਦੇ ਤੌਰ ਡਾ.ਜਗਦੀਪ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪੁਸ਼ਪਿੰਦਰ ਸਿੰਘ ਗਿੱਲ ਵਾਈਸ ਚਾਂਸਲਰ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਤੇ ਡਾ. ਰਾਜਦੀਪ ਸਿੰਘ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਵਿਚ 4500 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ, 28 ਸਟੇਟਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਜਿਸ ਵਿਚ 850 ਖਿਡਾਰੀ ਇੰਟਰਨੈਸ਼ਨਲ ਸੀਬੀਐਸਈ ਸਕੂਲਾਂ ਦੇ ਹਨ। ਇਸ ਵਿਚ ਬਹਿਰੀਨ, ਦੋਹਾ, ਕਤਰ, ਦੁਬਾਈ, ਸਾਊਦੀ ਅਰਬ, ਕੁਵੈਤ, ਉਮਾਨ, ਦੇਸ਼ਾਂ ਖਿਡਾਰੀ ਭਾਗ ਲੈ ਰਹੇ ਹਨ। ਟੂਰਨਾਮੈਂਟ ਦੇ ਅਬਜਰਵਰ ਸੰਜੇ ਚੌਹਾਨ, ਟੈਕਨੀਕਲ ਕਮੇਟੀ ਸੁਨੀਤਾ ਰਾਏ, ਸਰਬਜੀਤ ਸਿੰਘ, ਫੁਲੇਲ ਸਿੰਘ, ਸੁਖਚਰਨ ਸਿੰਘ, ਬਲਵਿੰਦਰ ਸਿੰਘ, ਹਰਭਜਨ ਸਿੰਘ, ਰੁਪਿੰਦਰ ਸਿੰਘ, ਮੈਡੀਕਲ ਟੀਮ ਵਿਚ ਇਸ਼ਾਂਤ ਕੰਬੋਜ, ਬਲਜੋਤ ਕੌਰ ਆਪਣੀ ਡਿਊਟੀ ਨਿਭਾ ਰਹੇ ਹਨ। ਇਸ ਮੌਕੇ ਅਮਰਪ੍ਰੀਤ ਸਿੰਘ, ਸਕੂਲ ਟਰੱਸਟੀ ਕੁਨਾਲ ਅਗਰਵਾਲ, ਅਮਨਿੰਦਰ ਸਿੰਘ ਬਾਬਾ, ਹਰੀਸ਼ ਸਿੰਘ ਰਾਵਤ, ਪਰਮਜੀਤ ਸਿੰਘ ਸੋਹੀ, ਜਗਤਾਰ ਸਿੰਘ, ਅਮਨਦੀਪ ਕੌਰ, ਹਰਪ੍ਰੀਤ ਕੌਰ, ਨਵਦੀਪ ਕੌਰ, ਗੁਰਨਾਮ ਕੌਰ ਸਤਵਿੰਦਰ ਸਿੰਘ, ਗੁਰਦੀਪ ਸਿੰਘ ਧਾਲੀਵਾਲ, ਨਿਰਭੈ ਸਿੰਘ ਟੌਹੜਾ,ਬਿਕਰਮ ਠਾਕੁਰ, ਦੀਪਇੰਦਰ ਸਿੰਘ, ਮਨਪ੍ਰੀਤ ਸਿੰਘ,ਸ਼ੁਭਮ ਕੁਮਾਰ, ਗੁਰਜੀਤ ਸਿੰਘ,ਸੁਰਿੰਦਰਪਾਲ ਸਿੰਘ ਐਸਪੀ,ਨਿਖਿਲ ਸ਼ਰਮਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।