ਪੱਤਰ ਪੇ੍ਰਰਕ, ਪਟਿਆਲਾ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੋ੍. ਕਿ੍ਪਾਲ ਸਿੰਘ ਬਡੂੰਗਰ ਨੇ ਅਫਗਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਪੋ੍. ਬਡੂੰਗਰ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅਫਗਾਨਸਿਤਾਨ 'ਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਲਈ ਕਦਮ ਚੁੱਕੇ ਤੇ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਫਗਾਤਿਸਾਨ ਸਰਕਾਰ ਨਾਲ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ। ਇਸ ਸਬੰਧ 'ਚ ਸਾਬਕਾ ਪ੍ਰਧਾਨ ਪੋ੍. ਪਿਾਲ ਸਿੰਘ ਬਡੂੰਗਰ ਨੇ ਸ਼ੋ੍ਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਨੂੰ ਪੱਤਰ ਲਿਖਕੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਵੀ ਕੀਤੀ ਹੈ।

ਪੋ੍. ਬਡੂੰਗਰ ਨੇ ਲਿਖਤੀ ਪੱਤਰ ਵਿਚ ਜਾਣੂੰ ਕਰਵਾਇਆ ਕਿ ਅਫਗਾਨਸਿਤਾਨ 'ਚ 1970 ਦੌਰਾਨ ਸਿੱਖਾਂ ਦੀ ਗਿਣਤੀ ਪੰਜ ਲੱਖ ਦੇ ਕਰੀਬ ਸੀ, ਜੋ ਘੱਟ ਕਿ ਦੋ ਲੱਖ ਦੇ ਕਰੀਬ ਰਹਿ ਚੁੱਕੀ ਹੈ। ਉਨਾਂ੍ਹ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਫਗਾਨਿਸਤਾਨ ਸਰਕਾਰ ਸਿੱਖਾਂ 'ਤੇ ਹੋ ਰਹੇ ਹਮਲਿਆਂ ਪ੍ਰਤੀ ਗੰਭੀਰ ਨਹੀਂ ਹੈ ਤੇ ਲਗਾਤਾਰ ਤਾਲਿਬਾਨੀ ਅਤੇ ਆਈਐਸਆਈ ਅੱਤਵਾਦੀ ਸੰਗਠਨਾਂ ਵੱਲੋਂ ਸਿੱਖਾਂ ਨੂੰ ਨਿਸ਼ਾਨਾ 'ਤੇ ਲਿਆ ਜਾ ਰਿਹਾ ਹੈ। ਪੋ੍. ਬਡੂੰਗਰ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਸਿੱਖਾਂ ਦੇ ਨਾਲ-ਨਾਲ ਸਿੱਖ ਗੁਰਧਾਮਾਂ ਵੀ ਸੁਰੱਖਿਅਤ ਨਹੀਂ ਹਨ। ਪੋ੍. ਬਡੂੰਗਰ ਨੇ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਤੇ ਗੁਰਧਾਮਾਂ ਦੀ ਸਾਂਭ ਸੰਭਾਲ ਨੂੰ ਲੈ ਕੇ ਅਫਗਾਨਿਸਤਾਨ ਸਰਕਾਰ ਨਾਲ ਗੱਲਬਾਤ ਦਾ ਰਸਤਾ ਅਖਤਿਆਰ ਕਰਕੇ ਮਸਲਾ ਹੱਲ ਕਰਨਾ ਚਾਹੀਦਾ ਹੈ।