ਮੰਡੀਆਂ ’ਚੋਂ ਝੋਨੇ ਦੀ ਲਿਫਟਿੰਗ ਨਿਰਵਿਘਨ ਜਾਰੀ : ਭੰਬੂਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਿਰਵਿਘਨ ਜਾਰੀ: ਪ੍ਰਧਾਨ ਬਲਦੇਵ ਭੰਬੂਆਂ
Publish Date: Thu, 29 Oct 2026 05:43 PM (IST)
Updated Date: Thu, 29 Oct 2026 05:46 PM (IST)
ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ: ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ ਲੇਬਰ ਦੀ ਕੋਈ ਘਾਟ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੱਲੇਦਾਰ ਯੂਨੀਅਨ ਦੇਵੀਗਡ਼੍ਹ ਦੇ ਪ੍ਰਧਾਨ ਬਲਦੇਵ ਰਾਜ ਭੰਬੂਆਂ ਨੇ ਮੰਡੀਆ ਵਿੱਚ ਲਿਫਟਿੰਗ ਦਾ ਜਾਇਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ ਨੂੰ ਸੰਭਾਲਣ ਅਤੇ ਉਸ ਦੀ ਲਿਫਟਿੰਗ ਦੇ ਕੰਮ ਵਿੱਚ ਪੱਲੇਦਾਰ ਯੂਨੀਅਨ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਦੁੱਧਨਸਾਧਾਂ ਅਧੀਨ ਮੰਡੀਆਂ ਵਿੱਚੋਂ ਲਗਭਗ 50 ਫੀਸਦੀ ਬੋਰੀਆਂ ਦੀ ਲਿਫਟਿੰਗ ਹੋ ਚੁੱਕੀ ਹੈ। ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੇਬਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਇਸ ਕੰਮ ਵਿੱਚ ਕੋਈ ਰੁਕਾਵਟ ਨਹੀਂ ਆ ਰਹੀ। ਪ੍ਰਧਾਨ ਭੰਬੂਆਂ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪੱਲੇਦਾਰਾਂ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ। ਪੱਲੇਦਾਰ ਝੋਨੇ ਦੀ ਲਿਫਟਿੰਗ ਨਾਲ ਸਬੰਧਤ ਕੰਮਾਂ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ, ਤਾਂ ਜੋ ਮੰਡੀਆਂ ਵਿੱਚ ਫ਼ਸਲ ਦੀ ਸੰਭਾਲ ਅਤੇ ਢੋਆ-ਢੁਆਈ ਦਾ ਕੰਮ ਸਮੇਂ ਸਿਰ ਨੇਪਰੇ ਚਾਡ਼ਿਂਆ ਜਾ ਸਕੇ। ਉਨ੍ਹਾਂ ਕਿਹਾ ਕਿ ਲੇਬਰ ਦੀ ਘਾਟ ਨਾ ਹੋਣ ਕਾਰਨ ਮੰਡੀਆਂ ਵਿੱਚ ਕੰਮ ਲਗਾਤਾਰ ਚੱਲ ਰਿਹਾ ਹੈ।