ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਲੰਘੇ ਦਿਨ ਫ਼ੀਸਾਂ ਜਮਾਂ ਕਰਾਉਣ ਦਾ ਫ਼ੁਰਮਾਨ ਜਾਰੀ ਕਰ ਦਿੱਤਾ ਹੈ। ਇਸ ਕਾਰਨ ਵਿਦਿਆਰਥੀਆਂ ਵਲੋਂ 'ਵਰਸਿਟੀ ਭਾਰੀ ਰੋਸ ਜਤਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਟੂਡੈਂਟ ਫ਼ੈਡਰੇਸ਼ਨ ਦੇ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਕਾਰਨ ਲੱਗੇ ਲਾਕਡਾਊਨ ਤੇ ਕਰਿਫ਼ਉ ਕਾਰਨ ਲੋਕਾਂ ਦੀ ਆਰਥਿਕ ਹਾਲਤ ਬਹੁਤ ਜ਼ਿਆਦਾ ਖਰਾਬ ਹੋ ਗਈ ਹੈ। ਜਿਸ ਕਾਰਨ ਗੈਰ ਸਰਕਾਰੀ ਕਰਮਚਾਰੀਆਂ ਨੂੰ ਹੁਣ ਕੰਮ ਤੋਂ ਹੀ ਜਵਾਬ ਮਿਲ ਗਿਆ ਹੈ। ਉਥੇ ਹੀ ਦਿਹਾੜੀ ਕਰਨ ਵਾਲੇ ਵਿਅਕਤੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਵਲੋਂ 8 ਜੂਨ ਤੱਕ ਫ਼ੀਸਾਂ ਭਰਨ ਦੇ ਫ਼ੁਰਮਾਨ ਨੇ ਵਿਦਿਆਰਥੀਆਂ ਦੀ ਮੁਸ਼ਕਲਾਂ ਵਧਾ ਦਿੱਤੀਆਂ ਹਨ। ਪ੍ਰਸ਼ਾਸਨ ਵਲੋਂ ਅਜਿਹੀ ਹਰਕਤ ਕਰਨ ਨਾਲ ਚੁਫ਼ੇਰਿਓ ਪੜ੍ਹਾਈ ਦੇ ਰਸਤਿਆਂ ਨੂੰ ਬੰਦ ਕਰਨ ਦਾ ਕੰਮ ਕਰ ਰਿਹਾ ਹੈ, ਉਨ੍ਹਾਂ ਕਿਹਾ ਕਿ ਵਿਦਿਆਰਥੀ ਪਹਿਲਾਂ ਹੀ ਸੀਮਤ ਸਾਧਨਾ ਨਾਲ ਪੜ੍ਹਾਈ ਕਰ ਰਹੇ ਹਨ। ਅਜਿਹਾ ਫ਼ੁਰਮਾਨ ਵਿਦਿਆਰਥੀਆਂ ਦੇ ਬਹੁਤ ਡੂੰਘੀ ਸੱਟ ਮਾਰੇਗਾ। ਇਸ ਲਈ ਵਰਸਿਟੀ ਦੇ ਇਸ ਫ਼ੁਰਮਾਨ ਦਾ ਸਾਨੂੰ ਡੱਟ ਕੇ ਵਿਰੋਧ ਕਰਨਾ ਚਾਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਰਸਿਟੀ ਪ੍ਰਸ਼ਾਸਨ ਵਲੋਂ ਇਹ ਫ਼ੁਰਮਾਨ ਜਲਦ ਹੀ ਵਾਪਸ ਨਾ ਲਿਆ ਗਿਆ ਤਾਂ ਉਨਾਂ੍ਹ ਵਲੋਂ ਤਿੱਖਾ ਸੰਘਰਸ਼ ਵਿੱਿਢਆ ਜਾਵੇਗਾ।