ਪੱਤਰ ਪ੍ਰਰੇਰਕ, ਰਾਜਪੁਰਾ : ਥਾਣਾ ਸਦਰ ਪੁਲਿਸ ਨੇ ਕੁੱਟਮਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ 'ਤੇ 3 ਵਿਅਕਤੀਆਂ ਸਕੇ ਭਰਾਵਾਂ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਦਰ ਪੁਲਿਸ ਕੋਲ ਗੁਰਵਿੰਦਰ ਸਿੰਘ ਵਾਸੀ ਮਿਰਜ਼ਾਪੁਰ ਨੇ ਬਿਆਨ ਦਰਜ਼ ਕਰਵਾਏ ਕਿ ਪਿੰਡ ਮਿਰਜ਼ਾਪੁਰ ਦੇ ਤਿੰਨ ਸਕੇ ਭਰਾਵਾਂ ਲਖਵਿੰਦਰ ਸਿੰਘ, ਹਰਪ੍ਰਰੀਤ ਸਿੰਘ ਤੇ ਹਰੀਆ ਸਿੰਘ ਨੇ ਉਸਦੀ ਪੁਰਾਣੀ ਤਕਰਾਰਬਾਜੀ ਦੇ ਚਲਦਿਆਂ ਘੇਰ ਕੇ ਕੁੱਟਮਾਰ ਕੀਤੀ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਿਸ ਤੇ ਥਾਣਾ ਸਦਰ ਪੁਲਿਸ ਨੇ ਉਕਤ ਮਾਮਲੇ ਵਿੱਚ 3 ਖਿਲਾਫ ਕੇਸ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।