ਪੱਤਰ ਪ੍ਰਰੇਰਕ, ਨਾਭਾ : ਥਾਣਾ ਸਦਰ ਪੁਲਿਸ ਵਲੋਂ ਐਸਐਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਤੇ ਨਿਸ਼ੇੜੀ ਤਸਕਰਾਂ ਖਿਲਾਫ਼ ਮੁਹਿੰਮ ਛੇੜੀ ਹੋਈ, ਜਿਸ ਤਹਿਤ ਇਕ ਵਿਅਕਤੀ ਨੂੰ 50 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਨਾਭਾ ਦੇ ਇੰਚਾਰਜ ਇੰਸਪੈਕਟਰ ਜੈਇੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਚਮਕੌਰ ਸਿੰਘ ਪੁਲਿਸ ਪਾਰਟੀ ਸਮੇਤ ਗਸਤ ਤੇ ਸਨ ਕਿ ਮੁਖਬਰ ਖਾਸ ਦੀ ਇਤਲਾਹ ਤੇ ਨਾਭਾ ਛੀਟਾਂਵਾਲਾ ਸੜਕ ਤੇ ਨਾਕਾਬੰਦੀ ਦੌਰਾਨ ਸਕੂਟਰੀ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ। ਤਲਾਸੀ ਲੈਣ ਤੇ 50 ਗ੍ਰਾਮ ਅਫੀਮ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਦੀ ਪਹਿਚਾਣ ਵੀਰ ਸਿੰਘ ਵਾਸੀ ਰੋਹਟਾ ਵਜੋਂ ਹੋਈ। ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ ਸੁਰੂ ਕਰ ਦਿੱਤੀ ਹੈ ਤਾਂ ਜੋ ਹੋਰ ਅਹਿਮ ਖੁਲਾਸੇ ਸਾਹਮਣੇ ਆ ਸਕਣ।