ਰਾਕੇਸ਼ ਸ਼ਰਮਾ, ਭੁੱਨਰਹੇੜੀ : ਐੱਸਐੱਸਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੌਕੀ ਇੰਚਾਰਜ ਭੁਨਰਹੇੜੀ ਗੁਰਪ੍ਰਰੀਤ ਕੌਰ ਗਿੱਲ ਨੇ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਕਰੋਨਾ ਟੈਸਟ ਕਰਾਉਣ ਲਈ ਸਿਹਤ ਵਿਭਾਗ ਦੀ ਟੀਮਾਂ ਦਾ ਸਹਿਯੋਗ ਦੇਣ ਸਬੰਧੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਕਰੋਨਾ ਟੈਸਟ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੁਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਝੂਠੀਆਂ ਅਫਵਾਹਾਂ ਫੈਲਾਉਂਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਇਤਲਾਹ ਕਰਨ ਅਫਵਾਹ ਫੈਲਾਉਣ ਵਾਲੇ ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਗਿੱਲ ਨੇ ਕਿਹਾ ਕਿ ਇਸ ਬਿਮਾਰੀ ਤੋਂ ਬਚਾਅ ਲਈ ਹਰ ਇਕ ਵਿਅਕਤੀ ਨੂੰ ਆਪਣਾ ਤੇ ਆਪਣੇ ਪਰਿਵਾਰ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂਕਿ ਪੰਜਾਬ ਦੇ ਮੁੱਖ ਮੰਤਰੀ ਦੇ ਸੁਫ਼ਨੇ ਮਿਸ਼ਨ ਫ਼ਤਹਿ ਨੂੰ ਕਾਮਯਾਬ ਬਣਾਇਆ ਜਾ ਸਕਦਾ ਹੈ। ਇਸ ਮੌਕੇ ਪਿੰਡ ਠਾਕਰਗੜ੍ਹ, ਸਰਪੰਚ ਸੋਹਣ ਸਿੰਘ, ਸਰਪੰਚ ਪਰਮਜੀਤ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ, ਨਜੀਰ ਸਿੰਘ, ਰਾਜੂ ਧੀਮਾਨ ਆਦਿ ਹਾਜ਼ਰ ਸਨ।