- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਿਸ਼ਵਕਰਮਾ ਜੈਯੰਤੀ ਸ਼ਰਧਾ ਅਤੇ ਉਤਸਾਹ ਨਾਲ ਮਨਾਈ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਵਿਖੇ ਕਿਰਤੀ ਸਮਾਜ ਵੱਲੋਂ ਸੰਸਾਰ ਦੀ ਸਿਰਜਨਾ ਕਰਨ ਵਾਲੇ ਸ਼ਿਲਪਕਾਰ ਭਗਵਾਨ ਵਿਸ਼ਵਕਰਮਾ ਦੀ ਜੈਅੰਤੀ ਬੜੀ ਸ਼ਰਧਾ ਨਾਲ ਮਨਾਈ ਗਈ। ਇਸ ਸਬੰਧ ਵਿਚ ਵਿਸ਼ਕਰਮਾ ਜੀ ਦੇ ਮੰਦਰਾਂ ਵਿਚ ਵਿਸ਼ਕਰਮਾ ਪੁਰਾਣ ਦੇ ਪਾਠ ਦੇ ਭੋਗ ਪੁਆਏ ਗਏ। ਇਸੇ ਤਰ੍ਹਾਂ ਰਾਜਪੁਰਾ ਟਾਊਨ ਦੇ ਸ਼ਾਮ ਨਗਰ ਸਥਿਤ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਸੱਲ੍ਹ ਦੀ ਦੇਖਰੇਖ ਵਿਚ ਧਾਰਮਿਕ ਸਮਾਗਮ ਮਨਾਇਆ ਗਿਆ, ਜਿਸ ਵਿਚ ਸਾਬਕਾ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਗਰ ਕੌਸਲ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਨਾਗੀ, ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਜੱਸੀ ਬਨੂੜ, ਅਮਰਜੀਤ ਸਿੰਘ ਲਿੰਕਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਕੱਠ ਦੌਰਾਨ ਸਾਬਕਾ ਵਿਧਾਇਕ ਕੰਬੋਜਂ ਨੇ ਆਪਣੇ ਸੰਬੋਧਨ ’ਚ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਜੋ ਕਿਰਤੀ ਸਮਾਜ ਨੂੰ ਦੇਣ ਹੈ, ਨੂੰ ਨਹੀਂ ਭੁਲਾਇਆ ਜਾ ਸਕਦਾ। ਸਮਾਗਮ ਦੋਰਾਨ ਝੰਡਾ ਚੜ੍ਹਾਉਣ ਦੀ ਰਸਮ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਨਾਗੀ ਵੱਲੋਂ ਨਿਭਾਈ ਗਈ। ਇਸ ਮੌਕੇ ਅਕਾਲੀ ਆਗੂ ਬਲਵਿੰਦਰ ਸਿੰਘ ਸੈਂਬੀ, ਬਲਜਿੰਦਰ ਸਿੰਘ ਖ਼ਜ਼ਾਨਚੀ, ਪ੍ਰਦੀਪ ਕੁਮਾਰ, ਕੌਂਸਲਰ ਦਲਬੀਰ ਸਿੰਘ ਸੱਗੂ, ਕੁਲਵਿੰਦਰ ਸਿੰਘ ਕਾਲੋਮਾਜਰਾ, ਅਮਰਜੀਤ ਸਿੰਘ ਪਾਲੀ, ਗੁਰਚਰਨ ਸਿੰਘ ਪੱਪੂ, ਜਥੇਦਾਰ ਭੂਪਿੰਦਰ ਸਿੰਘ ਗੋਲੂ, ਗੁਰਮੀਤ ਸਿੰਘ ਬਿੱਟੂ, ਸਤਿੰਦਰਪਾਲ ਸਿੰਘ, ਗੁਰਕੀਰਤ ਸਿੰਘ ਸੈਂਬੀ ਸਮੇਤ ਹੋਰ ਮੋਜੂਦ ਸਨ।