ਮੋਦੀ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ : ਜਲਾਲਪੁਰ
ਮੋਦੀ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਸਾਬਕਾ ਵਿਧਾਇਕ ਜਲਾਲਪੁਰ
Publish Date: Sat, 18 Apr 2026 05:45 PM (IST)
Updated Date: Sun, 19 Apr 2026 04:09 AM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ: ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇਂਦਰ ਵਿੱਚ ਸੱਤਾ ਧਿਰ ਭਾਜਪਾ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਪਾਰਟੀ ਵੱਲੋਂ ਦੇਸ਼ ਦੇ ਚੋਣ ਢਾਂਚੇ ਨੂੰ ਬਦਲਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਆਪਣੀ ਸਿਆਸੀ ਫਾਇਦੇ ਲਈ ਲੋਕਤੰਤਰਿਕ ਸੰਸਥਾਵਾਂ ‘ਤੇ ਦਬਾਅ ਬਣਾਉਂਦੀ ਆ ਰਹੀ ਹੈ, ਜੋ ਕਿ ਦੇਸ਼ ਦੀ ਜਨਤਕ ਵਿਵਸਥਾ ਲਈ ਖ਼ਤਰਨਾਕ ਸੰਕੇਤ ਹਨ। ਜਲਾਲਪੁਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਤੇ ਨਿਰਪੱਖਤਾ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਅਜਿਹੇ ਫੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਨਾਲ ਚੋਣ ਪ੍ਰਣਾਲੀ ਦੇ ਅਕਸ਼ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਆਮ ਵੋਟਰ ਦਾ ਭਰੋਸਾ ਡਗਮਗਾਉਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਲੋਕ ਹੁਣ ਸਰਕਾਰ ਦੀਆਂ ਨੀਤੀਆਂ ਨੂੰ ਸਮਝ ਰਹੇ ਹਨ ਅਤੇ ਇਸ ਕਾਰਨ ਹੀ “ਮੋਦੀ ਸਰਕਾਰ ਦੀ ਪੁੱਠੀ ਗਿਣਤੀ” ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਆਪਣਾ ਫੈਸਲਾ ਦੇਵੇਗੀ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰੇਗੀ। ਉਨ੍ਹਾਂ ਨੇ ਸਾਰੇ ਵਿਰੋਧੀ ਦਲਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਲੋਕਤੰਤਰ ਦੀ ਰੱਖਿਆ ਲਈ ਅੱਗੇ ਆਉਣ ਅਤੇ ਦੇਸ਼ ਦੀ ਚੋਣ ਪ੍ਰਣਾਲੀ ਦੀ ਆਜ਼ਾਦੀ ਨੂੰ ਬਣਾਈ ਰੱਖਣ ਲਈ ਸੰਘਰਸ਼ ਕਰਨ।