ਮਹਾਵੀਰ ਜੈਅੰਤੀ ਮੌਕੇ ਮੀਟ/ਮੱਛੀ ਤੇ ਅੰਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਮਹਾਂਵੀਰ ਜਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
Publish Date: Sat, 28 Mar 2026 05:45 PM (IST)
Updated Date: Sat, 28 Mar 2026 05:47 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਹਾਵੀਰ ਜਯੰਤੀ ਦੇ ਦਿਹਾੜੇ ਮੌਕੇ 31 ਮਾਰਚ 2026 ਨੂੰ ਪਟਿਆਲਾ ਜ਼ਿਲ੍ਹੇ ’ਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 31 ਮਾਰਚ 2026 ਨੂੰ ਮਹਾਵੀਰ ਜੈਅੰਤੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁਭ ਹੈ ਅਤੇ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਾਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਇਸ ਲਈ 27 ਮਾਰਚ 2026 ਨੂੰ ਜਾਰੀ ਹੁਕਮਾਂ ਅਨੁਸਾਰ 31 ਮਾਰਚ 2026 ਨੂੰ ਪਟਿਆਲਾ ਜ਼ਿਲ੍ਹੇ ਵਿੱਚ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ/ਢਾਬੇ, ਅਹਾਤੇ ਬੰਦ ਰਹਿਣਗੇ।