ਮਾਹੀ ਸ਼ੇਰਗਿੱਲ ਵੱਲੋਂ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ 21 ਹਜ਼ਾਰ ਦਾਨ
ਮਾਹੀ ਸ਼ੇਰਗਿੱਲ ਵੱਲੋਂ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ 21 ਹਜ਼ਾਰ ਦਾਨ
Publish Date: Sun, 15 Feb 2026 05:15 PM (IST)
Updated Date: Mon, 16 Feb 2026 04:03 AM (IST)
ਸੱਤਪਾਲ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਅਗਾਂਹ ਵਧੂ ਸੋਚ ਰੱਖਣ ਵਾਲੇ ਨੌਜਵਾਨ ਆਗੂ ਅਤੇ ਫਤਿਹ ਐਮੀਗਰੇਸ਼ਨ ਸ਼ੇਰਪੁਰ ਦੇ ਐਮਡੀ ਯਾਦਵਿੰਦਰ ਸਿੰਘ ਮਾਹੀ ਸ਼ੇਰਗਿੱਲ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀਆਂ ਦੇ ਯਾਦ ਵਿੱਚ ਬਣਾਏ ਜਾ ਰਹੇ ਪਿੰਡ ਗੋਬਿੰਦਪੁਰਾ ਵਿਖੇ ਮੰਦਰ ਦੇ ਕਮਰੇ ਬਣਾਉਣ ਲਈ ਉਸਾਰੀ ਜਾ ਰਹੀ ਬਿਲਡਿੰਗ ਲਈ 21000 ਰੁਪਏ ਦੀ ਰਾਸ਼ੀ ਭੇਟ ਕੀਤੀ। ਪ੍ਰਬੰਧਕ ਕਮੇਟੀ ਦੇ ਆਗੂ ਅਤੇ ਸਾਬਕਾ ਸਰਪੰਚ ਹਰਪਾਲ ਸਿੰਘ ਗੋਬਿੰਦਪੁਰਾ, ਜਗਸੀਰ ਸਿੰਘ, ਅਵਤਾਰ ਸਿੰਘ, ਜਗਤਾਰ ਸਿੰਘ ਅਤੇ ਗੁਰਬਚਨ ਸਿੰਘ ਬਚੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡ ਵਾਸੀਆਂ ਦੀ ਮੰਗ ਸੀ ਕਿ ਗੁਰੂ ਰਵਿਦਾਸ ਧਰਮਸ਼ਾਲਾ ਵਿੱਚ ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀਆਂ ਦੀ ਮੂਰਤੀ ਸੁਸ਼ੋਭਿਤ ਕੀਤੀ ਜਾਵੇ। ਜਿਸ ਦੀ ਆਰੰਭਤਾ ਸਹਿਯੋਗੀ ਸੱਜਣਾਂ ਦੇ ਅਸ਼ੀਰਵਾਦ ਨਾਲ ਕਮਰੇ ਦੀ ਉਸਾਰੀ ਕਰਵਾ ਕੇ ਜਲਦ ਸ਼ੁਰੂ ਕਰਵਾਈ ਜਾਵੇਗੀ। ਆਗੂਆਂ ਨੇ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਯਾਦਵਿੰਦਰ ਸਿੰਘ ਮਾਹੀ ਸ਼ੇਰ ਗਿੱਲ ਦਾ ਧੰਨਵਾਦ ਕੀਤਾ। ਉਹਨਾਂ ਇਲਾਕੇ ਦੇ ਸਹਿਯੋਗੀ ਸੱਜਣਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਜੀਆਂ ਦੀ ਯਾਦ ਵਿੱਚ ਬਣਾਏ ਜਾ ਰਹੇ ਕਮਰੇ ਲਈ ਵੱਧ ਤੋਂ ਵੱਧ ਸਹਿਯੋਗ ਕਰਨ।