ਭਾਰਤੀ ਮਜ਼ਦੂਰ ਸੰਘ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ’ਚ ਨਾਅਰੇਬਾਜ਼ੀ
ਭਾਰਤੀ ਮਜ਼ਦੂਰ ਸੰਘ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ’ਚ ਨਾਅਰੇਬਾਜ਼ੀ
Publish Date: Wed, 25 Feb 2026 06:08 PM (IST)
Updated Date: Wed, 25 Feb 2026 06:10 PM (IST)
ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ ਪਟਿਆਲਾ : ਭਾਰਤੀ ਮਜ਼ਦੂਰ ਸੰਘ ਸਮੇਤ ਵੱਖ-ਵੱਖ ਯੂਨੀਅਨਾਂ ਵੱਲੋਂ ਮਿੰਨੀ ਸਕੱਤਰੇਤ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੁਲਾਜ਼ਮ/ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਵੱਖ-ਵੱਖ ਯੂਨੀਅਨ ਆਗੂਆਂ ਨੇ ਮੰਗਾਂ ਸਬੰਧੀ ਸੰਬੋਧਨ ਕਰਦਿਆਂ ਕਿਹਾ ਕਿ ਆਂਗਨਵਾੜੀ ਵਰਕਰ ਨੂੰ ਸਰਕਾਰੀ ਮੁਲਾਜ਼ਮ ਐਲਾਨ ਕੀਤਾ ਜਾਵੇ, ਹੈਲਪਰ ਅਤੇ ਵਰਕਰ ਦੀ ਤਨਖਾਹ ’ਚ ਵਾਧਾ ਕੀਤਾ ਜਾਵੇ, ਈ-ਰਿਕਸ਼ਾ ਚਾਲਕਾਂ ਲਈ ਪਟਿਆਲਾ ਸ਼ਹਿਰ ’ਚ ਨਵੇਂ ਸਟੈਂਡ ਬਣਵਾਉਣਾ, ਮੁਲਾਜ਼ਮਾਂ ਦਾ 16 ਫੀਸਦੀ ਡੀਏ ਜਾਰੀ ਕਰਨਾ, ਠੇਕੇਦਾਰੀ ਪ੍ਰਥਾ ਬੰਦ ਕੀਤੀ ਜਾਵੇ ਅਤੇ ਕੱਚੇ ਕਰਮਚਾਰੀਆਂ ਨੂੰ ਤਨਖਾਹ ਸਮੇਂ ਸਿਰ ਦੇਣਾ ਯਕੀਨਾ ਬਣਾਉਣਾ ਆਦਿ ਮੰਗਾਂ ਲਾਗੂ ਕੀਤੀਆਂ ਜਾਣ। ਇਸ ਮੌਕੇ ਆਗੂਆਂ ’ਚ ਜੋਗਿੰਦਰ ਸਿੰਘ ਪੰਛੀ, ਮਹਿੰਦਰ ਸਿੰਘ, ਤਰਵਿੰਦਰ ਸਿੰਘ ਜੋਹਲ, ਰਮਿੰਦਰ ਸਿੰਘ, ਗੁਰਮੇਲ ਸਿੰਘ, ਏ.ਕੇ. ਸਿੰਘ, ਸੁਲਤਾਨ ਸਿੰਘ, ਬਿੱਲੂ ਸਿੰਘ, ਸਰੋਜ ਰਾਣੀ, ਨਵਦੀਪ ਕੌਰ ਆਦਿ ਹਾਜ਼ਰ ਸਨ।