ਪੰਜਾਬ 'ਚ ਵੱਡਾ ਹਾਦਸਾ: ਜ਼ਹਿਰੀਲੀ ਚੀਜ਼ ਨਿਗਲਣ ਨਾਲ ਪਿਓ-ਧੀ ਦੀ ਮੌਤ, ਮਾਂ ਤੇ ਪੁੱਤ ਦੀ ਹਾਲਤ ਗੰਭੀਰ ਸ਼ਹਿਰ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਚਾਰਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਪਰਿਵਾਰ ਦੇ ਮੁਖੀ ਵਿਕਾਸ ਬਾਤਿਸ਼ ਜੋ ਕਿ ਨਿੱਜੀ ਬੈਂਕ ਵਿਚ ਮੈਨੇਜਰ ਸੀ ਅਤੇ ਉਸ ਦੀ 11 ਸਾਲਾ ਧੀ (ਖੁਸ਼ੀ ਬਾਤਿਸ਼) ਦੀ ਮੌਤ ਹੋ ਗਈ, ਜਦੋਂ ਕਿ ਪਤਨੀ (ਤਮੰਨਾ ਬਾਤਿਸ਼) ਅਤੇ 14 ਸਾਲਾ ਪੁੱਤਰ (ਕਨਵ ਬਾਤਿਸ਼) ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
Publish Date: Thu, 09 Jul 2026 12:37 PM (IST)
Updated Date: Thu, 09 Jul 2026 12:39 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ - ਸ਼ਹਿਰ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਚਾਰਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਪਰਿਵਾਰ ਦੇ ਮੁਖੀ ਵਿਕਾਸ ਬਾਤਿਸ਼ ਜੋ ਕਿ ਨਿੱਜੀ ਬੈਂਕ ਵਿਚ ਮੈਨੇਜਰ ਸੀ ਅਤੇ ਉਸ ਦੀ 11 ਸਾਲਾ ਧੀ (ਖੁਸ਼ੀ ਬਾਤਿਸ਼) ਦੀ ਮੌਤ ਹੋ ਗਈ, ਜਦੋਂ ਕਿ ਪਤਨੀ (ਤਮੰਨਾ ਬਾਤਿਸ਼) ਅਤੇ 14 ਸਾਲਾ ਪੁੱਤਰ (ਕਨਵ ਬਾਤਿਸ਼) ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਅਨੁਸਾਰ, ਪੁਲਿਸ ਨੂੰ ਦੇਰ ਰਾਤ ਹਸਪਤਾਲ ਤੋਂ ਸੂਚਨਾ ਮਿਲੀ ਕਿ ਇੱਕੋ ਪਰਿਵਾਰ ਦੇ ਚਾਰ ਮੈਂਬਰ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਦਾਖ਼ਲ ਕਰਵਾਏ ਗਏ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਕਾਰਜਕਾਰੀ ਮੈਜਿਸਟਰੇਟ ਨੂੰ ਵੀ ਹਸਪਤਾਲ ਬੁਲਾਇਆ ਗਿਆ, ਜਿਨ੍ਹਾਂ ਦੀ ਮੌਜੂਦਗੀ ਵਿੱਚ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਰਿਵਾਰ ਵਿੱਚ ਘਰੇਲੂ ਲੈਣ-ਦੇਣ ਨੂੰ ਲੈ ਕੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹਾਲਾਂਕਿ, ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਹਿਰੀਲੀ ਚੀਜ਼ ਨਿਗਲਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।