ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਚਿਤਕਾਰਾ ਯੂਨੀਵਰਸਿਟੀ ਹੰਗਾਮੇ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ
ਚਿਤਕਾਰਾ ਯੂਨੀਵਰਸਿਟੀ ਵਿਖੇ 25-26 ਸਤੰਬਰ ਦੀ ਅੱਧੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਪਟਿਆਲਾ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਭਰਮਾਊ ਅਫ਼ਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
Publish Date: Fri, 02 Oct 2026 12:02 PM (IST)
Updated Date: Fri, 02 Oct 2026 12:04 PM (IST)
ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੰੜ - ਚਿਤਕਾਰਾ ਯੂਨੀਵਰਸਿਟੀ ਵਿਖੇ 25-26 ਸਤੰਬਰ ਦੀ ਅੱਧੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਪਟਿਆਲਾ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਭਰਮਾਊ ਅਫ਼ਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਿਮਾਂਸ਼ੂ ਵਾਸੀ ਨੰਗਲ ਅਤੇ ਆਰੀਅਨ ਵਾਸੀ ਅੰਬਾਲਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਸ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਥਾਣਾ ਬਨੂੜ ਵਿਖੇ ਐੱਫ.ਆਈ.ਆਰ ਦਰਜ ਕੀਤੀ ਗਈ ਸੀ ਅਤੇ ਵੱਡੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਵਿਦਿਆਰਥੀਆਂ ਅਤੇ ਹੋਰ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਰਾਹੀਂ ਫੈਲਾਏ ਗਏ ਝੂਠੇ ਸੁਨੇਹਿਆਂ ਅਤੇ ਸੋਸ਼ਲ ਮੀਡੀਆ ਸਰਗਰਮੀਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਗਈ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਭਰਮਾਊ ਸੁਨੇਹੇ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਇਆ ਤੇ ਉਕਸਾਇਆ, ਜਿਸ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਸਥਿਤੀ ਤਣਾਅਪੂਰਨ ਹੋ ਗਈ। ਇਸ ਮਾਮਲੇ ਵਿਚ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 10 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।