ਜਸ਼ਨਪ੍ਰੀਤ ਵਿਰਕ ਕਤਲ ਕਾਂਡ 'ਚ ਵੱਡੀ ਕਾਰਵਾਈ, ਪਨਾਹ ਦੇਣ ਵਾਲੇ ਦੋ ਕਾਬੂ ਜਸ਼ਨਪ੍ਰੀਤ ਸਿੰਘ ਵਿਰਕ ਕਤਲ ਕਾਂਡ 'ਚ ਵੱਡੀ ਕਾਰਵਾਈ, ਪਨਾਹ ਦੇਣ ਵਾਲੇ ਦੋ ਕਾਬੂ
Publish Date: Fri, 21 Aug 2026 06:21 PM (IST)
Updated Date: Fri, 21 Aug 2026 06:24 PM (IST)
ਫੋਟੋ 21ਪੀਟੀਐਲ: 35: ਰਵਿੰਦਰ ਸਿੰਘ ਪੰਜੇਟਾ, ਪੰਜਾਬੀ ਜਾਗਰਣ, ਸਨੌਰ : ਜਸ਼ਨਪ੍ਰੀਤ ਸਿੰਘ ਵਿਰਕ ਕਤਲ ਕਾਂਡ ਵਿਚ ਸਨੌਰ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਮੁੱਖ ਮੁਲਜ਼ਮਾਂ ਨੂੰ ਪਨਾਹ ਦੇਣ ਅਤੇ ਫਰਾਰ ਹੋਣ ਵਿਚ ਮਦਦ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਵੱਲੋਂ ਦੋਵਾਂ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਗੱਗੀ ਵਾਸੀ ਪਿੰਡ ਭੁਨਰਹੇੜੀ, ਜ਼ਿਲ੍ਹਾ ਪਟਿਆਲਾ ਤੇ ਪਵਨ ਵਾਸੀ ਹਿਸਾਰ, ਹਰਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਸਨੌਰ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਕਤਲ ਕਾਂਡ ਦੇ ਮੁੱਖ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ ਸਨ। ਜਾਂਚ ਦੌਰਾਨ ਪਤਾ ਲੱਗਾ ਕਿ ਫਰਾਰੀ ਦੌਰਾਨ ਗੁਰਦੀਪ ਸਿੰਘ ਅਤੇ ਪਵਨ ਨੇ ਉਨ੍ਹਾਂ ਨੂੰ ਲੁਕਣ ਲਈ ਸੁਰੱਖਿਅਤ ਟਿਕਾਣਾ ਮੁਹੱਈਆ ਕਰਵਾਇਆ ਤੇ ਪੈਸਿਆਂ ਨਾਲ ਵੀ ਮਦਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋਵਾਂ ਨੂੰ 19 ਤਰੀਕ ਨੂੰ ਇਸ ਕੇਸ ਵਿਚ ਨਾਮਜ਼ਦ ਕੀਤਾ ਸੀ। ਇਸ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ 20 ਤਰੀਕ ਨੂੰ ਸਨੌਰ ਰੋਡ ਤੋਂ ਹੀ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਅੱਜ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਐੱਸਐੱਚਓ ਨੇ ਕਿਹਾ ਕਿ ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਮੁੱਖ ਦੋਸ਼ੀਆਂ ਦੇ ਟਿਕਾਣੇ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।