ਚਾਰ ਸਾਲਾਂ ਦੌਰਾਨ ਪੰਜਾਬ ’ਚ ਆਈ ਵੱਡੀ ਤਬਦੀਲੀ : ਮੰਤਰੀ ਗੋਇਲ
ਚਾਰ ਸਾਲਾਂ ਦੌਰਾਨ ਪੰਜਾਬ ’ਚ ਆਈ ਵੱਡੀ ਤਬਦੀਲੀ : ਮੰਤਰੀ ਗੋਇਲ
Publish Date: Fri, 03 Apr 2026 04:14 PM (IST)
Updated Date: Sat, 04 Apr 2026 04:04 AM (IST)

ਕੈਬਨਿਟ ਮੰਤਰੀ ਵੱਲੋਂ ਹਲਕੇ ਦੇ ਲੋਕਾਂ ਨਾਲ ਸੰਵਾਦ ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਚਲਾਈ ਮੁਹਿੰਮ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਸਮੇਤ ਪਿੰਡ ਭੁਟਾਲ ਖੁਰਦ, ਭਾਠੂਆਂ, ਹਾਂਡਾ, ਹਮੀਰਗੜ੍ਹ, ਭੂੰਦੜ ਭੈਣੀ ਵਿਖੇ ਲੋਕਾਂ ਨਾਲ ਸੰਵਾਦ ਕਰਦਿਆਂ ਆਪ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ। ਉਨ੍ਹਾਂ ਕਿਹਾ, ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੀ ਹੈ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਸੁਧਰ ਰਿਹਾ ਹੈ।ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਹੋਏ ਕ੍ਰਾਂਤੀਕਾਰੀ ਬਦਲਾਅ ਬਾਰੇ ਗੱਲਬਾਤ ਕਰਦੇ ਹੋਏ ਗੋਇਲ ਨੇ ਕਿਹਾ, ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਨਾਲ ਸਿਰਫ਼ 26.50 ਫ਼ੀਸਦੀ ਸਿੰਚਾਈ ਕੀਤੀ ਜਾਂਦੀ ਸੀ ਜੋ ਵੱਧ ਕੇ ਅੱਜ 78 ਫ਼ੀਸਦੀ ਹੋ ਗਈ ਹੈ, ਅਤੇ ਇਸ ਸਾਲ ਝੋਨੇ ਦੀ ਲਵਾਈ ਤੋਂ ਪਹਿਲਾਂ ਪਹਿਲਾਂ ਇਹ 86 ਫ਼ੀਸਦੀ ਹੋ ਜਾਵੇਗਾ। 1,446 ਪਿੰਡ ਅਜਿਹੇ ਹਨ, ਜਿਨ੍ਹਾਂ ਤਕ ਨਹਿਰੀ ਪਾਣੀ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਪਹੁੰਚਿਆ ਗਿਆ ਹੈ। ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਪਾਰਦਰਸ਼ੀ ਤਰੀਕੇ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਿਆਰੀ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਇਸ ਮੌਕੇ ਓਐੱਸਡੀ ਰਕੇਸ਼ ਕੁਮਾਰ ਗੁਪਤਾ, ਮੰਤਰੀ ਦੇ ਸਪੁੱਤਰ ਗੌਰਵ ਗੋਇਲ, ਮਾਸਟਰ ਰਮੇਸ਼ ਕੁਮਾਰ ਹਾਜਰ ਸਨ।