- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋਸ਼ਾਂ ਤੋਂ ਬਾਅਦ ਪੁਲਿਸ ਨੇ ਤੁਰੰਤ ਕੋਚ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਉਸ ਨੂੰ ਕਾਬੂ ਕਰਨ ਲਈ ਟਿਕਾਣਿਆਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਟੀਮਾਂ ਛਾਪਾ ਮਾਰਨ ਲਈ ਦਿੱਲੀ ਪਹੁੰਚੀਆਂ ਹਨ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਇੱਥੇ ਸਥਿਤ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ (ਐੱਨਆਈਐੱਸ) ਵਿਚ ਸਾਈਂ ਦੇ ਸਾਈਕਲਿੰਗ ਕੋਚ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲੱਗਾ ਹੈ। ਇਹ ਦੋਸ਼ ਕੌਮੀ ਪੱਧਰ ਦੀ 16 ਸਾਲਾ ਸਾਈਕਲਿਸਟ ਨੇ ਲਾਇਆ ਹੈ। ਦੋਸ਼ਾਂ ਤੋਂ ਬਾਅਦ ਪੁਲਿਸ ਨੇ ਤੁਰੰਤ ਕੋਚ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਉਸ ਨੂੰ ਕਾਬੂ ਕਰਨ ਲਈ ਟਿਕਾਣਿਆਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਟੀਮਾਂ ਛਾਪਾ ਮਾਰਨ ਲਈ ਦਿੱਲੀ ਪਹੁੰਚੀਆਂ ਹਨ। ਮਾਮਲੇ ਦੇ ਜਾਂਚ ਅਧਿਕਾਰੀ ਹਰਸ਼ਰਨਵੀਰ ਸਿੰਘ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਘਟਨਾ ਨੂੰ ਲੈ ਕੇ ਸੰਸਥਾ ਦੇ ਪ੍ਰਬੰਧਕਾਂ ਨੇ ਚੁੱਪ ਧਾਰੀ ਹੋਈ ਹੈ। ਪੁਲਿਸ ਮੁਤਾਬਕ ਕੌਮੀ ਪੱਧਰ ਦੀ ਸਾਈਕਲਿਸਟ ਦੀ ਖੇਡਾਂ ਦੀ ਤਿਆਰੀ ਕਰਵਾਉਣ ਲਈ ਵਿਦੇਸ਼ੀ ਕੋਚ ਨਿਯੁਕਤ ਕੀਤਾ ਗਿਆ ਸੀ। ਇਸ ਵਿਦੇਸ਼ੀ ਕੋਚ ’ਤੇ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਤੁਰੰਤ ਐੱਫਆਈਆਰ ਦਰਜ ਕੀਤੀ ਹੈ ਤੇ ਮੁਲਜ਼ਮ ਕੋਚ ਨੂੰ ਫੜਣ ਲਈ ਛਾਪਾਮਾਰੀ ਜਾਰੀ ਹੈ।