Patiala 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਮੋਟਰਸਾਈਕਲ ਸਵਾਰਾਂ ਨੇ ਰਾਹ ਜਾਂਦੇ ਮਜ਼ਦੂਰ 'ਤੇ ਅੰਨ੍ਹੇਵਾਹ ਵਰ੍ਹਾਈਆਂ ਗੋਲ਼ੀਆਂ
ਫਿਲਹਾਲ ਗੋਲ਼ੀ ਮਾਰਨ ਦੇ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ, ਪਰ ਦੂਜੇ ਸੂਬਿਆਂ ਤੋਂ ਆਏ ਮਜ਼ਦੂਰਾਂ 'ਤੇ ਪੰਜਾਬ 'ਚ ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਵਾਲ ਜ਼ਰੂਰ ਉੱਠ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਪਿਛਲੇ 24 ਘੰਟਿਆਂ ਵਿੱਚ ਘਨੌਰ ਵਿੱਚ ਇਹ ਦੂਜੀ ਵੱਡੀ ਘਟਨਾ ਹੈ।
Publish Date: Fri, 27 Feb 2026 01:21 PM (IST)
Updated Date: Fri, 27 Feb 2026 02:26 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ ਘਨੌਰ : ਘਨੌਰ ਵਿਧਾਨ ਸਭਾ ਹਲਕੇ ਦੇ ਪਿੰਡ ਰਾਜਗੜ੍ਹ 'ਚ ਅੱਜ ਸਵੇਰੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਇਕ ਮਜ਼ਦੂਰ 'ਤੇ ਗੋਲ਼ੀਆਂ ਚਲਾ ਦਿੱਤੀਆਂ। ਪੀੜਤ ਦਾ ਨਾਂ ਪਾਰਸ ਹੈ ਜਿਸ ਨੂੰ ਤਿੰਨ ਗੋਲ਼ੀਆਂ ਲੱਗੀਆਂ ਹਨ। ਪਾਰਸ ਗੰਭੀਰ ਰੂਪ 'ਚ ਜ਼ਖ਼ਮੀ ਹੈ ਤੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
ਫਿਲਹਾਲ ਗੋਲ਼ੀ ਮਾਰਨ ਦੇ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ, ਪਰ ਦੂਜੇ ਸੂਬਿਆਂ ਤੋਂ ਆਏ ਮਜ਼ਦੂਰਾਂ 'ਤੇ ਪੰਜਾਬ 'ਚ ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਵਾਲ ਜ਼ਰੂਰ ਉੱਠ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਪਿਛਲੇ 24 ਘੰਟਿਆਂ ਵਿੱਚ ਘਨੌਰ ਵਿੱਚ ਇਹ ਦੂਜੀ ਵੱਡੀ ਘਟਨਾ ਹੈ।
ਇਸ ਤੋਂ ਪਹਿਲਾਂ ਕੱਲ੍ਹ ਰਾਤ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਇਕ ਵਿਅਕਤੀ 'ਤੇ ਕਿਰਪਾਨ ਨਾਲ ਹਮਲਾ ਕੀਤਾ ਗਿਆ ਸੀ ਤੇ ਪਿੰਡ ਵਾਸੀਆਂ 'ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਫਿਲਹਾਲ ਪੁਲਿਸ ਇਸ ਮਾਮਲੇ 'ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ ਪਰ ਪੁਲਿਸ ਨੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਦੀ ਜਾਂਚ ਜਾਰੀ ਹੈ।