- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫੈਸਲਾ- ਪ੍ਰੇਮ ਕੁਮਾਰ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਕਾਂਗਰਸ ਦੇ ਸਾਬਕਾ ਮੰਤਰੀ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਇਆ ਗਿਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਫੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਲਾਕੇ ਦੇ ਟਕਸਾਲੀ ਕਾਂਗਰਸੀ ਆਗੂ ਨੰਬਰਦਾਰ ਪ੍ਰੇਮ ਕੁਮਾਰ ਮਾਣਕਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਜੋ ਕਿ ਬਹੁਤ ਹੀ ਇਮਾਨਦਾਰ ਤੇ ਠੰਢੇ ਸੁਭਾਅ ਦੇ ਇਨਸਾਨ ਹਨ ਪੰਜਾਬ ਦੇ ਲੋਕਾਂ ’ਚ ਬਹੁਤ ਹੀ ਖੁਸ਼ੀ ਦੀ ਲਹਿਰ ਹੈ, ਖਿਡਾਰੀ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿੱਚ ਵੀ ਬਹੁਤ ਹੀ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਟਕਸਾਲੀ ਆਗੂ ਨੇ ਕਿਹਾ ਕਿ ਸੂਬੇ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਲੜੇਗੀ ਅਤੇ ਭਾਰੀ ਬਹੁਮਤ ਨਾਲ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਯਾਦ ਕਰ ਰਹੇ ਹਨ ਤੇ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਤਾਂ ਜੋ ਵੱਧ ਤੋਂ ਵੱਧ ਵੋਟਾਂ ਪਾ ਕੇ ਹਰਦਿਆਲ ਸਿੰਘ ਕੰਬੋਜ ਨੂੰ ਵਿਧਾਇਕ ਬਣਾ ਕੇ ਮੰਤਰੀ ਮੰਡਲ ’ਚ ਸ਼ਾਮਿਲ ਕਰਵਾਇਆ ਜਾ ਸਕੇ।