ਵਿਸ਼ਵ ਮਲੇਰੀਆ ਦਿਵਸ ਮੌਕੇ 24 ਤੋਂ 28 ਅਪ੍ਰੈਲ ਤੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ
ਵਿਸ਼ਵ ਮਲੇਰੀਆ ਦਿਵਸ ਮੌਕੇ 24 ਤੋਂ 28 ਅਪ੍ਰੈਲ ਤੱਕ ਵਿਸ਼ੇਸ਼ ਜਾਗਰੂਕਤਾ ਅਭਿਆਨ
Publish Date: Sun, 26 Apr 2026 06:11 PM (IST)
Updated Date: Sun, 26 Apr 2026 06:13 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਸਿਵਲ ਹਸਪਤਾਲ ਲਾਬਾ ਵਿਖੇ ਡਾ. ਵੀਨੂੰ ਗੋਇਲ, ਐੱਸਐੱਮਓ ਸਿਵਲ ਹਸਪਤਾਲ ਨਾਭਾ ਦੀ ਯੋਗ ਅਗਵਾਈ ਹੇਠ ਨਾਭਾ ਸ਼ਹਿਰ ਵਿਖੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ 24 ਤੋਂ 28 ਅਪ੍ਰੈਲ ਤੱਕ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਲਮ ਏਰੀਆ ਅਤੇ ਮਾਈਗ੍ਰੇਟਰੀ ਆਬਾਦੀ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਤੌਰ ’ਤੇ ਲੋਕਾਂ ਨੂੰ ਮਲੇਰੀਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਤੇ ਮੱਛਰਾਂ ਦੇ ਲਾਰਵਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਮਲੇਰੀਆ ਦੀ ਰੋਕਥਾਮ ਅਤੇ ਸਮੇਂ ’ਤੇ ਇਲਾਜ ਬਾਰੇ ਲੋਕਾਂ ਨੂੰ ਸੁਚੇਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਇੱਕ ਮੱਛਰਾਂ ਰਾਹੀਂ ਫੈਲਣ ਵਾਲੀ ਬਿਮਾਰੀ ਹੈ, ਜੋ ਸੰਕਰਮਿਤ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਦੇ ਮੁੱਖ ਨਿਸ਼ਾਨੀਆਂ ਵਿੱਚ ਬੁਖਾਰ, ਕੰਬਣੀ, ਪਸੀਨਾ ਆਉਣਾ, ਸਿਰ ਦਰਦ, ਉਲਟੀਆਂ ਅਤੇ ਕਮਜ਼ੋਰੀ ਸ਼ਾਮਲ ਹਨ ਅਤੇ ਇਹ ਲੱਛਣ ਨਜ਼ਰ ਆਉਣ ’ਤੇ ਤੁਰੰਤ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੁਖਾਰ ਆਉਣ ਦੀ ਸੂਰਤ ਵਿਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਚ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਇਲਾਜ ਮਿਲ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਨ ਵਿਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਨੂੰ ਮਲੇਰੀਆ ਮੁਕਤ ਬਣਾਉਣ ਵਿਚ ਯੋਗਦਾਨ ਪਾਉਣ। ਇਸ ਮੌਕੇ ਚਮਕੌਰ ਸਿੰਘ, ਹੈਲਥ ਸੁਪਰਵਾਈਜ਼ਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਲੇਰੀਆ ਤੋਂ ਬਚਾਅ ਲਈ ਘਰ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਕੂਲਰਾਂ ਅਤੇ ਟੈਂਕੀਆਂ ਨੂੰ ਸਾਫ਼ ਰੱਖਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ। ਇਸ ਮੌਕੇ ਕੁਲਦੀਪ ਸਿੰਘ ਸੁਖਵੀਰ ਸਿੰਘ ਜਗਸੀਰ ਸਿੰਘ ਚਰਨਜੀਤ ਸਿੰਘ ਇੰਦਰਪਾਲ ਸਿੰਘ ਬਲਵਿੰਦਰ ਸਿੰਘ ਨੀਰਜ ਸ਼ਰਮਾ ਗੁਰਦੀਪ ਸਿੰਘ ਹਰਦੀਪ ਸਿੰਘ ਹਰਪ੍ਰੀਤ ਸਿੰਘ ਰਜਿੰਦਰ ਸਿੰਘ ਐੱਮਪੀਐੱਚ ਡਬਲਿਊ, ਕਰਨ ਕਾਂਸਲ ਫੈਸਿਲਟੀ ਮੈਨੇਜਰ ਅਤੇ ਰਣਵੀਰ ਸਿੰਘ ਤੇਜਿੰਦਰ ਸਿੰਘ ਕਰਨੈਲ ਸਿੰਘ ਫੀਲਡ ਵਰਕਰ ਹਾਜ਼ਰ ਸਨ।