ਮਨਦੀਪ ਕੌਰ ਨੇ ਤਾਈਕਵਾਂਡੋ ’ਚ ਹਾਸਲ ਕੀਤਾ ਗੋਲਡ ਮੈਡਲ
ਮਨਦੀਪ ਕੌਰ ਨੇ ਤਾਈਕਵਾਂਡੋ ਵਿੱਚ ਹਾਸਲ ਕੀਤਾ ਗੋਲਡ ਮੈਡਲ
Publish Date: Fri, 16 Jan 2026 04:48 PM (IST)
Updated Date: Fri, 16 Jan 2026 04:48 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : 69ਵੀਆਂ ਨੈਸ਼ਨਲ ਸਕੂਲ ਖੇਡਾਂ ਤਾਈਕਵਾਂਡੋ ਅੰਡਰ-14 ਲੜਕੀਆਂ ਲੁਧਿਆਣਾ ਵਿਖੇ 6 ਜਨਵਰੀ ਤੋਂ 11 ਜਨਵਰੀ ਤੱਕ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਭਾਰਤ ਤੇ ਸਾਰੇ ਰਾਜਾਂ ਅਤੇ ਯੂ.ਟੀ. ਦੇ ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਵਿਚ ਪੰਜਾਬ ਦੀ ਮਨਦੀਪ ਕੌਰ ਪੁੱਤਰੀ ਹਰਪ੍ਰੀਤ ਸਿੰਘ, ਕਰਮਜੀਤ ਕੌਰ ਜੋ ਕਿ ਸ.ਸ.ਸ.ਸ. ਰੌਹਟਾ (ਪਟਿਆਲਾ) ਵਿਖੇ ਪੜਦੀ ਹੈ, ਨੇ ਨੈਸ਼ਨਲ ਸਕੂਲ ਖੇਡਾਂ ਤਾਈਕਵਾਂਡੋ ਅੰਡਰ-14 ਲੜਕੀਆਂ ਵਿਚ ਗੋਲਡ ਮੈਡਲ ਹਾਸਲ ਕੀਤਾ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਗਣੇਸ਼ ਗੁਪਤਾ ਨੇ ਦੱਸਿਆ ਕਿ ਮਨਦੀਪ ਕੌਰ ਨੇ ਸਟੇਟ ਖੇਡਾਂ ਵਿਚ ਗੋਲਡ ਮੈਡਲ ਪ੍ਰਾਪਤ ਕਰਕੇ ਨੈਸ਼ਨਲ ਟੀਮ ਵਿਚ ਆਪਣੀ ਜਗ੍ਹਾ ਬਣਾਈ ਸੀ। ਨੈਸ਼ਨਲ ਖੇਡਾਂ ਵਿਚ ਗੋਲਡ ਮੈਡਲ ਪ੍ਰਾਪਤ ਕਰਕੇ ਮਨਦੀਪ ਕੌਰ ਨੇ ਆਪਣੇ ਸਕੂਲ, ਇਲਾਕੇ ਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਗਣੇਸ਼ ਗੁਪਤਾ ਨੇ ਬੁੱਧਰਾਮ (ਡੀ.ਪੀ.ਈ.) ਅਤੇ ਮਨਦੀਪ ਕੌਰ ਨੂੰ ਉਨ੍ਹਾਂ ਦੀ ਇਸ ਸਫਲਤਾ ਤੇ ਵਧਾਈ ਦਿੱਤੀ। ਪ੍ਰਿੰਸੀਪਲ ਗਣੇਸ਼ ਗੁਪਤਾ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸਕੂਲ ਨੂੰ ਮਿਲ ਰਹੀਆਂ ਇਹ ਸਫਲਤਾਵਾਂ ਸ੍ਰੀ ਬੁੱਧਰਾਮ (ਡੀ.ਪੀ.ਈ.) ਦੀ ਕੜੀ ਮਿਹਨਤ ਦਾ ਨਤੀਜਾ ਹਨ। ਸਕੂਲ ਪਹੁੰਚਣ ਤੇ ਵਿਦਿਆਰਥਣ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਸਰਪੰਚ ਲਖਵਿੰਦਰ ਸਿੰਘ, ਸਾਬਕਾ ਸਰਪੰਚ ਤੇਜਿੰਦਰ ਸਿੰਘ ਤੇਜੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਰੌਹਟਾ ਸਾਹਿਬ ਦੇ ਮੈਨੇਜਰ ਅਮਰੀਕ ਸਿੰਘ ਮੌਜੂਦ ਸਨ।