ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਚਾਹਲ
ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਪੰਜਾਬ ਸਰਕਾਰ ਜਿੰਮੇਵਾਰ:ਚਾਹਲ
Publish Date: Tue, 13 Oct 2026 05:39 PM (IST)
Updated Date: Tue, 13 Oct 2026 05:42 PM (IST)
ਫੋਟੋ 13ਪੀਟੀਐੱਲ-23 ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਉਘੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਵਿਖੇ ਕਤਲ ਕਰਨ ਦੀ ਘਟਨਾ ਨੂੰ ਮਿਸਲ ਸਤਲੁਜ਼ ਨੇ ਪੰਜਾਬ ਸਰਕਾਰ ਨੂੰ ਸਿੱਧੇ ਤੋਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਮਿਸਲ ਸਤਲੁਜ਼ ਦੇ ਆਗੂ ਮਨਜੀਤ ਸਿੰਘ ਚਾਹਲ ਤੇ ਮਿਸਲ ਸਤਲੁਜ਼ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜ਼ਸਮੀਤ ਕੋਰ ਛੀਨਾ ਨੇ ਸਾਂਝੇ ਬਿਆਨ ਰਾਹੀ ਪਰਵਿੰਦਰ ਸਿੰਘ ਦੇ ਕਤਲ ਲਈ ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ’ਚੋਂ ਸਰਕਾਰ ਬਨਣ ਤੋਂ ਬਾਅਦ 3 ਮਹੀਨੇ ’ਚ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਲੇਕਿਨ ਸਰਕਾਰ ਨਸਾਂ ਤਸਕਰਾਂ ਨੂੰ ਕਾਬੂ ਕਰਨ ’ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਕਸੂਰ ਲੋਕਾਂ ਦੇ ਕਤਲ ਹੋ ਰਹੇ ਹਨ, ਇਸੇ ਤਰਾਂ ਨੰਘੇ ਦਿਨ ਪੰਜਾਬ ਪੁਲੀਸ ਦੇ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਡਗਮਗਾ ਚੁੱਕੀ ਹੈ। ਸਰਕਾਰ ਆਮ ਨਾਗਰਿਕ ਦੇ ਜਾਨ,ਮਾਲ ਦੀ ਰਾਖੀ ਕਰਨ ਵਿੱਚ ਅਸਫਲ ਸਿੱਧ ਹੋ ਰਹੀ ਹੈ।