ਹਰ ਵਰਗ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਮਾਨ ਸਰਕਾਰ : ਹਡਾਣਾ ਹਰ ਵਰਗ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਮਾਨ ਸਰਕਾਰ : ਹਡਾਣਾ
Publish Date: Wed, 18 Nov 2026 05:15 PM (IST)
Updated Date: Wed, 18 Nov 2026 05:18 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਪੰਜਾਬ ਸਰਕਾਰ ਦੀ ਲੋਕ-ਭਲਾਈ ਸਕੀਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਆਏ ਸ਼ਰਧਾਲੂਆਂ ਨਾਲ ਰਾਬਤਾ ਕਾਇਮ ਕਰਨ ਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਹਲਕਾ ਸਨੌਰ ਦੇ ਪਿੰਡ ਬੱਲਾਂ ਤੇ ਗਨੌਰ ਦਾ ਵਿਸ਼ੇਸ਼ ਦੌਰਾ ਕੀਤਾ। ਇਨ੍ਹਾਂ ਪਿੰਡਾਂ ਵਿਚ ਪਹੁੰਚ ਕੇ ਉਨ੍ਹਾਂ ਨੇ ਯਾਤਰਾ ਤੋਂ ਪਰਤੇ ਬਜ਼ੁਰਗਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੁਲਾਕਾਤ ਦੌਰਾਨ ਬਜ਼ੁਰਗਾਂ ਨੇ ਬੜੀ ਖ਼ੁਸ਼ੀ ਤੇ ਉਤਸ਼ਾਹ ਨਾਲ ਆਪਣੇ ਧਾਰਮਿਕ ਸਫ਼ਰ ਦੇ ਯਾਦਗਾਰੀ ਅਨੁਭਵ ਹਡਾਣਾ ਨਾਲ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੀ ਯਾਤਰਾ ਦੌਰਾਨ ਸਫ਼ਰ, ਰਹਿਣ-ਸਹਿਣ, ਲੰਗਰ ਅਤੇ ਡਾਕਟਰੀ ਸਹੂਲਤਾਂ ਦੇ ਬਹੁਤ ਹੀ ਬੇਮਿਸਾਲ ਅਤੇ ਸੁਚੱਜੇ ਇੰਤਜ਼ਾਮ ਕੀਤੇ ਗਏ ਸਨ। ਬਜ਼ੁਰਗਾਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਢੇਰ ਸਾਰੀਆਂ ਅਸੀਸਾਂ ਦਿੱਤੀਆਂ। ਇਸ ਮੌਕੇ ਇਕੱਤਰ ਸੰਗਤ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ਦੀ ਰੌਣਕ ਅਤੇ ਉਨ੍ਹਾਂ ਦੀਆਂ ਅਸੀਸਾਂ ਹੀ ਸਾਡੀ ਸਭ ਤੋਂ ਵੱਡੀ ਪੂੰਜੀ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਸਾਡਾ ਮਕਸਦ ਹੈ ਕਿ ਹਰ ਲੋੜਵੰਦ ਤੇ ਯੋਗ ਬਜ਼ੁਰਗ ਬਿਨਾਂ ਕਿਸੇ ਖ਼ਰਚੇ ਤੋਂ ਆਪਣੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕੇ। ਇਸ ਮੌਕੇ ਪੰਚਾਇਤ ਮੈਂਬਰ, ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।