ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਰਾਬਤਾ ਕਰਨ : ਮੰਨਣ
ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਰਾਬਤਾ ਕਰਨ : ਮੰਨਣ
Publish Date: Thu, 19 Mar 2026 04:50 PM (IST)
Updated Date: Thu, 19 Mar 2026 04:52 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਘਨੌਰ ਦੇ ਬੱਸ ਸਟੈਂਡ ਵਿਖੇ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਮੀਟਿੰਗ ਵਿਚ ਪੰਜਾਬ ਟ੍ਰੇਡ ਕਮਿਸ਼ਨ ਹਲਕਾ ਘਨੌਰ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮੰਨਣ, ਪਟਿਆਲਾ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਅਤੇ ਐੱਸਡੀਐੱਮ ਰਾਜਪੁਰਾ ਨਮਨ ਮਾਰਕੰਨ ਹਾਜ਼ਰ ਰਹੇ। ਚੇਅਰਮੈਨ ਮੰਨਣ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਟਰੇਡਰਜ਼ ਕਮਿਸ਼ਨ ਰਾਹੀਂ ਉਨ੍ਹਾਂ ਦੇ ਮਸਲੇ ਤੁਰੰਤ ਸੁਣੇ ’ਤੇ ਹੱਲ ਕੀਤੇ ਜਾ ਰਹੇ ਹਨ। ਵਾਈਸ ਚੇਅਰਮੈਨ ਧਮੌਲੀ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ। ਇਸ ਮੌਕੇ ਵਪਾਰੀਆਂ ਨੇ ਸੁਰੱਖਿਆ, ਟੈਕਸ, ਲਾਇਸੈਂਸਿੰਗ ਆਦਿ ਨਾਲ ਸੰਬੰਧਿਤ ਸਮੱਸਿਆਵਾਂ ਸਬੰਧੀ ਫਾਰਮ ਭਰਕੇ ਦਿੱਤੇ। ਮੀਟਿੰਗ ਵਿਚ ਕਮਿਸ਼ਨ ਦੇ ਮੈਂਬਰਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਘਨੌਰ ਦੇ ਵਪਾਰੀ ਵੀ ਮੌਜੂਦ ਸਨ।