ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਛੱਡ ਕੇ ‘ਆਪ’ ਦਾ ਫਡ਼ਿਆ ਪੱਲਾ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਛੱਡ ਕੇ ‘ਆਪ’ ਦਾ ਫਡ਼ਿਆ ਪੱਲਾ
Publish Date: Tue, 21 Jul 2026 06:11 PM (IST)
Updated Date: Tue, 21 Jul 2026 06:13 PM (IST)
ਫੋਟੋ 21ਪੀਟੀਐਲ: 18: ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋਡ਼ ਵਿਕਾਸ ਕਾਰਜਾਂ ਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਗ੍ਰਾਫ਼ ਲਗਾਤਾਰ ਬੁਲੰਦੀਆਂ ’ਤੇ ਪਹੁੰਚ ਰਿਹਾ ਹੈ। ਇਸੇ ਲਡ਼ੀ ਤਹਿਤ ਅੱਜ ਹਲਕਾ ਸਨੌਰ ’ਚ ਰਵਾਇਤੀ ਪਾਰਟੀਆਂ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਬਲਦੇਵ ਸਿੰਘ ਦੇਵੀਗਡ਼੍ਹ ਚੇਅਰਮੈਨ ਮਾਰਕੀਟ ਕਮੇਟੀ ਦੁਧਨ ਸਾਧਾਂ ਤੇ ਮੈਨਪਾਲ ਸਿੰਘ ਦੀ ਅਗਵਾਈ ਵਿਚ ਪਿੰਡ ਕਿਸ਼ਨਪੁਰ ਦੇ ਕਈ ਪਰਿਵਾਰਾਂ ਨੇ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸ਼ਾਮਲ ਹੋਣ ਵਾਲੇ ਪਰਿਵਾਰਾਂ ’ਚ ਸਰਬਜੀਤ ਕੌਰ, ਲਾਭ ਸਿੰਘ, ਮੂੰਗੋ ਰਾਮ, ਸੁਖਵਿੰਦਰ ਸਿੰਘ, ਰਾਜ ਕੁਮਾਰ, ਕਵਿਤਾ, ਕਰਮਜੀਤ ਸ਼ਰਮਾ, ਲਵਪ੍ਰੀਤ ਸਿੰਘ, ਬਿੱਕੀ ਰਾਮ, ਪ੍ਰੇਮ ਸਿੰਘ ਅਤੇ ਹੋਰ ਕਈ ਪਰਿਵਾਰ ਸ਼ਾਮਲ ਹਨ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆ ਨੂੰ ਸਿਰੋਪਾਓ ਪਾ ਕੇ ਜੀ ਆਇਆਂ ਆਖਦਿਆਂ ਹਡਾਣਾ ਨੇ ਕਿਹਾ ਕਿ ਪਿੰਡ ਕਿਸ਼ਨਪੁਰ ਦੇ ਵੱਡੀ ਗਿਣਤੀ ’ਚ ਪਰਿਵਾਰਾਂ ਦਾ ਇੱਕਜੁੱਟ ਹੋ ਕੇ ’ਆਪ’ ਪਰਿਵਾਰ ਨਾਲ ਜੁਡ਼ਨਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਲੋਕ ਮਾਨ ਸਰਕਾਰ ਦੀ ’ਸਾਫ਼ ਨੀਅਤ ਅਤੇ ਸਾਫ਼ ਨੀਤੀ’ ਤੋਂ ਬੇਹੱਦ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਆਉਣ ਵਾਲੇ ਹਰ ਇੱਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਹਡਾਣਾ ਨੇ ਭਰੋਸਾ ਦਿੱਤਾ ਕਿ ਪਿੰਡ ਕਿਸ਼ਨਪੁਰ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ ਤੇ ਲਾਈਟਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਵੇਗਾ। ਸ਼ਮੂਲੀਅਤ ਕਰਨ ਵਾਲਿਆਂ ਨੇ ਇੱਕਸੁਰ ਵਿਚ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਅਤੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਜਾ ਰਹੀ 600 ਯੂਨਿਟ ਮੁਫ਼ਤ ਬਿਜਲੀ, ਵਧੀਆ ਸਿਹਤ-ਸਿੱਖਿਆ ਸਹੂਲਤਾਂ ਅਤੇ ਰਣਜੋਧ ਸਿੰਘ ਹਡਾਣਾ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਹਲਕੇ ਦੀ ਸੇਵਾ ਕਰਨ ਦੇ ਜਜ਼ਬੇ ਤੋਂ ਪ੍ਰਭਾਵਿਤ ਹੋ ਕੇ ਹੀ ਅੱਜ ਵੱਡੀ ਗਿਣਤੀ ’ਚ ਪਰਿਵਾਰਾਂ ਨੇ ‘ਆਪ’ ਨਾਲ ਚੱਲਣ ਦਾ ਫੈਸਲਾ ਲਿਆ ਹੈ।