
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਖ਼ਰਾਬਗਡ਼੍ਹ ਕਈ ਪਰਿਵਾਰ ’ਆਪ’ ’ਚ ਸ਼ਾਮਲ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਹਲਕਾ ਸਨੌਰ ਦੇ ਪਿੰਡ ਖ਼ਰਾਬਗਡ਼੍ਹ ਵਿਖੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੇਵ ਸਿੰਘ ਦੇਵੀਗਡ਼੍ਹ ਦੀ ਅਗਵਾਈ ਹੇਠ ਸੈਂਕਡ਼ੇ ਆਗੂ, ਵਰਕਰ ਅਤੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਚਰਨਜੀਤ ਸਿੰਘ ਨੈਣਾ ਚੇਅਰਮੈਨ, ਸਿਮਰਜੀਤ ਸੋਹਲ ਵਾਈਸ ਚੇਅਰਮੈਨ, ਗੁਰਿੰਦਰ ਅਦਾਲਤੀਵਾਲਾ ਮੈਂਬਰ ਬਲਾਕ ਸੰਮਤੀ, ਕੁੱਕੂ ਮੁਖਮੈਲਪੁਰ, ਕੁਬੀਰ ਮੁਖਮੈਲਪੁਰ, ਲਾਭ ਸਿੰਘ ਬੀਬੀਪੁਰ ਆਪ ਆਗੂ, ਲਵਤਾਰ ਸਿੰਘ ਆਪ ਆਗੂ, ਹਰਪਿੰਦਰ ਸਿੰਘ ਚੀਮਾ ਆਪ ਆਗੂ, ਸਥਾਨਕ ਸਰਪੰਚ-ਪੰਚ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਪਿੰਡ ਖ਼ਰਾਬਗਡ਼੍ਹ ਦੇ ਨਿਵਾਸੀ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਵਿਕਾਸ ਕਾਰਜਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁਡ਼ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।