6 ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਕਈ ਪਰਿਵਾਰ 'ਆਪ' 'ਚ ਸ਼ਾਮਲ 6 ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਕਈ ਪਰਿਵਾਰ 'ਆਪ' 'ਚ ਸ਼ਾਮਲ
Publish Date: Fri, 06 Nov 2026 06:15 PM (IST)
Updated Date: Fri, 06 Nov 2026 06:17 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ ਬਲਬੇੜਾ : ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਹਲਕਾ ਸਨੌਰ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਤਾਕਤ ਮਿਲੀ, ਜਦੋਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਅਤੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ’ਚ ਪਿੰਡ ਬਲਬੇੜਾ ਵਿਖੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ 6 ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਦਾ ਮਫ਼ਲਰ ਪਹਿਨਾ ਕੇ ਨਿੱਘਾ ਸਵਾਗਤ ਕੀਤਾ ਗਿਆ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਮੁੱਖ ਤੌਰ ਤੇ ਜਗਪਾਲ ਸਿੰਘ, ਚਰਨਜੀਤ ਸਿੰਘ, ਪਿੰਕੀ ਰਾਣੀ, ਅਵਤਾਰ ਸਿੰਘ, ਉਰਮਿਲਾ, ਬਲਜਿੰਦਰ ਕੌਰ, ਬਬਲੀ, ਬਿੱਟੂ, ਬਲਰਾਜ ਸ਼ਰਮਾ ਅਤੇ ਉਨ੍ਹਾਂ ਨਾਲ ਸੈਂਕੜੇ ਪਰਿਵਾਰ ਸ਼ਾਮਲ ਹੋਏ। ਸ਼ਾਮਲ ਹੋਣ ਵਾਲੇ ਆਗੂਆਂ ਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਬੇਮਿਸਾਲ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਸਦਕਾ ਅੱਜ ਸੂਬੇ ਦੇ ਲੋਕ ਰਵਾਇਤੀ ਸਿਆਸੀ ਧਿਰਾਂ ਨੂੰ ਪੂਰੀ ਤਰ੍ਹਾਂ ਨਕਾਰ ਕੇ ਆਪ ਨਾਲ ਜੁੜ ਰਹੇ ਹਨ। ਲੋਕਾਂ ਦਾ ਇਹ ਵਿਸ਼ਵਾਸ ਇਸ ਗੱਲ ਦਾ ਪ੍ਰਤੀਕ ਹੈ ਕਿ 2027 ਵਿੱਚ ਮੁੜ ਵੱਡੇ ਬਹੁਮਤ ਨਾਲ ਲੋਕ ਸਰਕਾਰ ਚੁਣਨ ਲਈ ਤਿਆਰ-ਬਰ-ਤਿਆਰ ਹਨ। ਇਸ ਮੌਕੇ ਸ਼ਾਮਲ ਹੋਏ ਮੌਜੂਦਾ ਪੰਚਾਇਤ ਮੈਂਬਰਾਂ ਨੇ ਇਕਸੁਰ ਹੋ ਕੇ ਆਖਿਆ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਹਲਕੇ ਦੇ ਵਿਕਾਸ ਲਈ ਦਿਨ-ਰਾਤ ਕੀਤੀ ਜਾ ਰਹੀ ਮਿਹਨਤ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਸੀਨੀਅਰ ਆਪ ਆਗੂ ਬੰਤ ਸਿੰਘ ਬਲਬੇੜਾ, ਚੇਅਰਮੈਨ ਮਦਨ ਵਰਮਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬਲਕਾਰ ਸਿੰਘ, ਮੈਂਬਰ ਬਲਾਕ ਸੰਮਤੀ ਅਮਰਿੰਦਰ ਸਿੰਘ, ਬਲਾਕ ਪ੍ਰਧਾਨ, ਸਰਪੰਚ-ਪੰਚ, ਪਾਰਟੀ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।