ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ
Publish Date: Sun, 22 Nov 2026 04:33 PM (IST)
Updated Date: Sun, 22 Nov 2026 04:34 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਰਾਜਪੁਰਾ ’ਚ ਕਾਂਗਰਸ ਨੂੰ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸੈਂਕੜੇ ਕਾਂਗਰਸੀ ਆਗੂਆਂ, ਸਾਬਕਾ ਤੇ ਮੌਜੂਦਾ ਪੰਚਾਂ-ਸਰਪੰਚਾਂ ਤੇ ਵੱਖ-ਵੱਖ ਅਹੁਦਿਆਂ ਤੇ ਰਹੇ ਆਗੂਆਂ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਛੋਟੇ ਜਿਹੇ ਸੱਦੇ ਤੇ ਪਿੰਡਾਂ ਤੋਂ ਵੱਡੀ ਗਿਣਤੀ ’ਚ ਲੋਕਾਂ ਦਾ ਪਹੁੰਚਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਉਨ੍ਹਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਉਨ੍ਹਾਂ ਨੇ ਸਾਫ਼-ਸੁਥਰੀ ਰਾਜਨੀਤੀ ਕੀਤੀ ਹੈ ਅਤੇ ਹਮੇਸ਼ਾ ਵਰਕਰਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ। ਕੰਬੋਜ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਕੋਲ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੋਈ ਠੋਸ ਪ੍ਰੋਗਰਾਮ ਨਹੀਂ ਹੈ। ਪੰਜਾਬ ਦੇ ਮਸਲਿਆਂ ਦੇ ਹੱਲ ਲਈ ਸੂਬੇ ’ਚ ਵੀ ਭਾਜਪਾ ਦੀ ਸਰਕਾਰ ਬਣਾਉਣ ਦੀ ਲੋੜ ਹੈ। ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ ਨੇ ਕਿਹਾ ਕਿ ਵੱਡੀ ਗਿਣਤੀ ’ਚ ਲੋਕਾਂ ਦਾ ਭਾਜਪਾ ਨਾਲ ਜੁੜਨਾ ਪਾਰਟੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਸ ਮੌਕੇ ਮੀਟਿੰਗ ’ਚ ਬਲਦੇਵ ਸਿੰਘ ਗੱਦੋ ਮਾਜਰਾ, ਸਾ. ਚੇਅਮੈਨ ਮਾਰਕਿਟ ਕਮੇਟੀ, ਰਾਜਪੁਰ/ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਰਾਜਪੁਰਾ, ਸਰਬਜੀਤ ਸਿੰਘ ਮਾਣਕਪੁਰ, ਸਾ. ਚੇਅਰਮੈਨ, ਬਲਕਾ ਸੰਮਤੀ, ਰਾਜਪੁਰਾ/ਚੇਅਰਮੈਨ ਐੱਸਸੀ ਸੈਲ, ਮਲਕੀਤ ਸਿੰਘ, ਸਾ. ਚੇਅਰਮੈਨ ਮਾਰਕਫੈੱਡ, ਜਸਬੀਰ ਸਿੰਘ, ਵਾਈਸ ਚੇਅਮੈਨ ਐੱਸਸੀ ਸੈਲ, ਪਟਿਆਲਾ, ਜਗਤਾਰ ਸਿੰਘ, ਸਾ. ਪ੍ਰਧਾਨ, ਐਮ ਸੀ, ਬਨੂੰੜ, ਜਗਦੀਪ ਰਾਣਾ (ਡਿੰਪੀ), ਐਮ ਸੀ ਰਾਜਪੁਰਾ, ਮਨੀਸ ਮੁੰਜਾਲ, ਐੱਮਸੀ ਰਾਜਪੁਰਾ, ਅਮਿਤ ਕੁਮਾਰ (ਟਿੰਕੂ), ਐਮ ਸੀ ਰਾਜਪੁਰਾ, ਅਮਰਜੀਤ ਸਿੰਘ, ਚੇਅਰਮੈਨ ਕਿਸਾਨ ਸੈੱਲ, ਅਮਰ ਸਿੰਘ ਮਿਰਜ਼ਾਪੁਰ ਸਾ. ਸੰਮਤੀ ਮੈਂਬਰ/ਮੰਡਲ ਪ੍ਰਧਾਨ, ਸੁਰਜੀਤ ਸਿੰਘ, ਬਲਾਕ ਸੰਮਤੀ ਮੈਂਬਰ ਖਰੋਲਾ, ਮਨੋਹਰ ਲਾਲ, ਸਾ. ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਖੇੜਾ ਗੱਜੂ, ਲਖਬੀਰ ਸਿੰਘ ਆਦਿ ਹਾਜ਼ਰ ਸਨ।