ਰਣਜੋਧ ਹਡਾਣਾ ਦੀ ਅਗਵਾਈ ਹੇਠ ਪਾਰਟੀ ’ਚ ਕਈ ਪਰਿਵਾਰ ਸ਼ਾਮਲ ਰਣਜੋਧ ਹਡਾਣਾ ਦੀ ਅਗਵਾਈ ਹੇਠ ਪਾਰਟੀ ਵਿੱਚ ਕਈ ਪਰਿਵਾਰ ਸ਼ਾਮਲ
Publish Date: Sun, 19 Jul 2026 05:54 PM (IST)
Updated Date: Sun, 19 Jul 2026 05:55 PM (IST)
ਫੋਟੋ 19ਪੀਟੀਐਲ: 17: ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਇਕ ਅਜੇਤੂ ਤੂਫ਼ਾਨ ਬਣਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪਿੰਡ ਰੋਸ਼ਨਪੁਰ ਵਿਖੇ ਰਵਾਇਤੀ ਪਾਰਟੀਆਂ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਵੱਖ-ਵੱਖ ਸਮਾਜਾਂ ਦੇ ਸੈਂਕੜੇ ਲੋਕਾਂ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਵੱਡੀ ਸ਼ਮੂਲੀਅਤ ਸਰਪੰਚ ਹਰਨਾਮ ਸਿੰਘ ਬਲੌਂਗੀ ਤੇ ਚੇਅਰਮੈਨ ਬਰਖਾ ਰਾਮ ਪ੍ਰਧਾਨ ਬਿਮੁੱਕਤ ਜਾਤੀ ਪੰਜਾਬ ਦੀ ਸਾਂਝੀ ਅਗਵਾਈ ਵਿਚ ਨੇਪਰੇ ਚੜ੍ਹੀ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸੈਂਕੜੇ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਅੱਜ ਪਿੰਡ ਰੋਸ਼ਨਪੁਰ ਦੇ ਗਡਰੀਆ ਸਮਾਜ, ਸੈਣੀ ਸਮਾਜ ਅਤੇ ਹਰੀਜਨ ਭਾਈਚਾਰੇ ਦੇ ਸੈਂਕੜੇ ਲੋਕਾਂ ਦਾ ‘ਆਪ’ ਪਰਿਵਾਰ ਨਾਲ ਜੁੜਨਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਆਉਣ ਵਾਲੇ ਹਰ ਇੱਕ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਿੰਡ ਰੋਸ਼ਨਪੁਰ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਰਿਕਾਰਡ ਪੱਧਰ ਤੇ ਕਰਵਾਇਆ ਜਾਵੇਗਾ। ‘ਆਪ’ ਪਰਿਵਾਰ ਦਾ ਹਿੱਸਾ ਬਣਨ ਵਾਲੇ ਮੋਹਤਬਰਾਂ ’ਚ ਪ੍ਰੇਮ ਸਿੰਘ ਮਲਾਨੀਆ, ਸੁਖਦੇਵ ਸਿੰਘ, ਜਸਮੇਰ ਸਿੰਘ ਰੋਸ਼ਨਪੁਰ, ਦੇਸ਼ੋ, ਸਰਬਜੀਤ ਕੌਰ, ਗੁਰਮੁਖ ਸਿੰਘ, ਲਵਪ੍ਰੀਤ ਸਿੰਘ (ਪੰਚ), ਜਸਮੇਰ ਸਿੰਘ ਬਲੌਂਗੀ, ਕੁਲਵੰਤ ਸਿੰਘ ਬਲੌਂਗੀ, ਸਤਨਾਮ ਸਿੰਘ ਬਲੌਂਗੀ, ਬਾਬਾ ਅਮ੍ਰਿਕ ਸਿੰਘ, ਅਮ੍ਰਿਕ ਸਿੰਘ ਰੋਸ਼ਨਪੁਰ, ਗੁਰਮੈਲ ਸਿੰਘ (ਮੈਂਬਰ) ਅਤੇ ਬਲਬੀਰ ਸਿੰਘ ਅਤੇ ਪਿੰਡ ਦੇ ਹੋਰ ਵੱਖ ਮੋਹਦਵਾਰ ਵਿਸ਼ੇਸ਼ ਤੌਰ ਤੇ ਸ਼ਾਮਲ ਸਨ। ਇਨ੍ਹਾਂ ਸਾਰੇ ਸਾਥੀਆਂ ਨੂੰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਸਿਰੋਪਾਓ ਪਾ ਕੇ ਪਾਰਟੀ ਵਿੱਚ ਜੀ ਆਇਆਂ ਨੂੰ ਆਖਿਆ ਗਿਆ। ਅਗਵਾਈ ਕਰਨ ਵਾਲੇ ਹਰਨਾਮ ਸਿੰਘ ਬਲੌਂਗੀ, ਬਰਖਾ ਰਾਮ ਪ੍ਰਧਾਨ ਅਤੇ ਵੱਖ-ਵੱਖ ਭਾਈਚਾਰਿਆਂ ਦੇ ਮੋਹਤਬਰਾਂ ਨੇ ਇੱਕਸੁਰ ਵਿੱਚ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੇ ਲਾਰਿਆਂ ਤੋਂ ਤੰਗ ਆ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਸਿਹਤ-ਸਿੱਖਿਆ ਸਹੂਲਤਾਂ ਅਤੇ ਹਲਕਾ ਇੰਚਾਰਜ ਰਣਜੋਧ ਹਡਾਣਾ ਵੱਲੋਂ ਬਿਨਾਂ ਥੱਕੇ ਹਲਕੇ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਬੇਹੱਦ ਪ੍ਰਭਾਵਿਤ ਹੋ ਕੇ ਅੱਜ ਉਨ੍ਹਾਂ ਨੇ ‘ਆਪ’ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਪੰਚਾਇਤ ਮੈਂਬਰ, ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ ਮੌਜੂਦ ਸਨ।