- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਈ ਨੌਜਵਾਨਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਕਾਂਗਰਸ ਪਾਰਟੀ ਦਫਤਰ ਵਿਖੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪਰਿਵਾਰ ’ਚ ਉਸ ਸਮੇਂ ਭਾਰੀ ਵਾਧਾ ਹੋਇਆ ਜਦੋਂ ਵਾਰਡ ਨੰਬਰ ਰਾਜਪੁਰਾ ਦੇ ਨੌਜਵਾਨ ਆਗੂ ਕੰਚਨ ਕੁਮਾਰ ਦੇ ਉਪਰਾਲੇ ਸਦਕਾ ਕਰੀਬ 200 ਤੋਂ ਵੱਧ ਨੌਜਵਾਨਾਂ ਨੇ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਾਰੇ ਨੌਜਵਾਨਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਕੰਚਨ ਕੁਮਾਰ ਨੂੰ ਹਲਕਾ ਰਾਜਪੁਰਾ ਯੂਥ ਕਾਂਗਰਸ ਦੀ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਮੀਤ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆ ਤੇ ਬਾਕੀ ਸਾਥੀਆਂ ਨੂੰ ਵੀ ਪਾਰਟੀ ਅੰਦਰ ਹੋਰ ਅਹਿਮ ਅਹੁਦੇ ਦੇ ਕੇ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਆਮ ਆਦਮੀ ਪਾਰਟੀ ਰਾਜ ’ਚ ਅੱਜ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਦੇ ਮੁਹੱਲਿਆਂ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਾਰਸਾਂ ਤੋਂ ਖੋਹ ਕੇ ਲਾਸ਼ਾਂ ਦਾ ਜਬਰੀ ਸਸਕਾਰ ਕਰ ਰਿਹਾ ਹੈ ਅਤੇ ਬੇਕਸੂਰ ਲੋਕਾਂ ’ਤੇ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਜਾ ਰਹੇ ਹਨ। ਅੰਤ ’ਚ ਉਹਨਾਂ ਕਾਂਗਰਸ ਦੇ ਵਰਕਰਾਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ 4 ਨਵੰਬਰ ਦੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਲਈ ਹੁੰਮ ਹੁਮਾ ਕੇ ਪਹੁੰਚੇ। ਇਸ ਮੌਕੇ ਬਲਾਕ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਯੂਥ ਕਾਗਰਸ ਦੇ ਹਲਕਾ ਪ੍ਰਧਾਨ ਨਵਦੀਪ ਸਿੰਘ ਨਵੀ, ਕੌਂਸਲਰ ਅਮਰ ਸਿੰਘ ਪਾਸੀ, ਮਨਦੀਪ ਸਿੰਘ ਡਿੰਪੀ, ਮਲਕੀਤ ਸਿੰਘ ਉਪੱਲਹੇੜੀ ਸਮੇਤ ਹੋਰ ਕਾਂਗਰਸ ਆਗੂ ਮੌਜੂਦ ਸਨ।