ਪੱਤਰ ਪੇ੍ਰਰਕ, ਪਟਿਆਲਾ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ਨੀਵਾਰ ਨੂੰ ਦੇਸ਼ ਦੀਆਂ ਵੱਖ-ਵੱਖ ਜੇਲਾਂ੍ਹ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਮਣੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤਕ ਕਾਲੇ ਝੰਡਿਆਂ, ਕਾਲੀਆਂ ਦਸਤਾਰਾਂ ਵਾਲੇ ਪਹਿਰਾਵੇ ਨਾਲ ਰੋਸ ਮਾਰਚ ਕੱਿਢਆ ਗਿਆ। ਰੋਸ ਮਾਰਚ ਦੌਰਾਨ ਸ਼ੋ੍ਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਜ਼ਿਲ੍ਹਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਸ਼ਾਮਲ ਹੋਈ। ਸ਼ੋ੍ਮਣੀ ਕਮੇਟੀ ਵਲੋਂ ਸਾਬਕਾ ਪ੍ਰਧਾਨ ਪੋ੍. ਕਿਰਪਾਲ ਸਿੰਘ ਬਡੂੰਗਰ ਤੇ ਸ਼ੋ੍ਮਣੀ ਕਮੇਟੀ ਮੈਂਬਰਾਂ 'ਚ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਲ ਸਿੰਘ ਲਾਛੜੂ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਬਲਤੇਜ ਸਿੰਘ ਖੋਖ ਤੋਂ ਇਲਾਵਾ ਹੈਡ ਗੰ੍ਥੀ ਅਤੇ ਕਥਾਵਾਚਕ ਗਿਆਨੀ ਭਾਈ ਪਿ੍ਰਤਪਾਲ ਸਿੰਘ, ਹੈੱਡ ਗੰ੍ਥੀ ਭਾਈ ਪ੍ਰਨਾਮ ਸਿੰਘ, ਹੈੱਡ ਗੰ੍ਥੀ ਗਿਆਨੀ ਫੂਲਾ ਸਿੰਘ, ਹੈੱਡ ਗੰ੍ਥੀ ਭਾਈ ਅਵਤਾਰ ਸਿੰਘ ਅਤੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਰੋਸ ਮਾਰਚ ਦੀ ਅਗਵਾਈ ਕਰ ਰਹੇ ਸਨ। ਰੋਸ ਮਾਰਚ ਦੌਰਾਨ 'ਬੰਦੀ ਸਿੱਖ' ਰਿਹਾਅ ਕੀਤੇ ਜਾਣ ਨੂੰ ਲੈ ਕੇ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਦਫਤਰ ਪੁੱਜ ਕੇ ਏਡੀਸੀ ਪਟਿਆਲਾ ਗੁਰਪ੍ਰਰੀਤ ਸਿੰਘ ਥਿੰਦ ਨੂੰ ਸ਼ੋ੍ਮਣੀ ਅਕਾਲੀ ਦਲ ਅਤੇ ਸ਼ੋ੍ਮਣੀ ਕਮੇਟੀ ਵਲੋਂ ਸਮੂਹਿਕ ਤੌਰ 'ਤੇ ਬੰਦੀ ਸਿੱਖ ਰਿਹਾਅ ਕੀਤੇ ਜਾਣ ਵਾਲਾ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਜ਼ਿਲ੍ਹਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 75 ਵਰ੍ਹੇ ਬੀਤ ਜਾਣ ਬਾਅਦ ਸਿੱਖਾਂ ਨੂੰ ਬੇਗਾਨੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਰੱਖੜਾ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ ਵੱਖ ਜੇਲਾਂ੍ਹ 'ਚ ਬੰਦੀ ਸਿੱਖ ਨਜ਼ਰਬੰਦ ਹਨ, ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਜਿਨਾਂ੍ਹ ਨੂੰ ਰਿਹਾਅ ਕੀਤਾ ਜਾਵੇ। ਉਨਾਂ੍ਹ ਕਿਹਾ ਕਿ ਬੰਦੀ ਸਿੱਖਾਂ ਨੂੰ ਰਿਹਾਅ ਨਾ ਕਰਨਾ ਸਿੱਖਾਂ ਨਾਲ ਲਗਾਤਾਰ ਹੋ ਰਿਹਾ ਵਿਤਕਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਸ਼ੋ੍ਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪੋ੍. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ 75ਵੇਂ ਅਜ਼ਾਦੀ ਦਿਹਾੜੇ 'ਤੇ ਕੇਂਦਰ ਸਰਕਾਰ ਨੂੰ ਬੰਦੀ ਸਿੱਖ ਰਿਹਾਅ ਕੀਤੇ ਜਾਣੇ ਚਾਹੀਦੇ ਹਨ। ਉਨਾਂ੍ਹ ਕਿਹਾ ਕਿ ਦੇਸ਼ ਦੀ ਅਜ਼ਾਦੀ 'ਚ ਸਿੱਖਾਂ ਨੇ ਅਣਖ ਅਤੇ ਗੈਰ ਨਾਲ ਸ਼ਹਾਦਤਾਂ ਦਿੱਤੀਆਂ, ਪਰ ਅਫਸੋਸ ਹੈ ਕਿ ਅਜ਼ਾਦ ਦੇਸ਼ 'ਚ ਅੱਜ ਸਿੱਖਾਂ ਨਾਲ ਹੀ ਭਾਰੀ ਵਿਤਕਰਾ ਹੋ ਰਿਹਾ ਹੈ।

ਇਸ ਮੌਕੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਜਗਜੀਤ ਸਿੰਘ ਕੋਹਲੀ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਦਿਹਾਤੀ ਪ੍ਰਧਾਨ ਬੀ.ਸੀ. ਵਿੰਗ ਗੁਰਦੀਪ ਸਿੰਘ ਸ਼ੇਖੂਪੁਰ, ਸੁਖਬੀਰ ਸਿੰਘ ਅਬਲੋਵਾਲ, ਕੰਵਲਜੀਤ ਸਿੰਘ ਗੋਨਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਮੈਨੇਜਰ ਗੁਰਲਾਲ ਸਿੰਘ ਬਹਾਦਰਗੜ੍ਹ, ਮੈਨੇਜਰ ਜਗਦੀਸ਼ ਸਿੰਘ ਗੁਰਦੁਆਰਾ ਕਰਹਾਲੀ ਸਾਹਿਬ, ਸਾਬਕਾ ਹੈਡ ਗੰ੍ਥੀ ਭਾਈ ਸੁਖਦੇਵ ਸਿੰਘ, ਡਾਇਰੈਕਟਰ ਚਮਕੌਰ ਸਿੰਘ ਸਮੇਤ ਹੋਰ ਅਹੁਦੇਦਾਰ ਸਨ।

----------

ਪ੍ਰਸ਼ਾਸਨਿਕ ਅਧਿਕਾਰੀ ਦੇਰ ਨਾਲ ਪੁੱਜੇ, ਡੀਸੀ ਦਫਤਰ ਦੇ ਬਾਹਰ ਦਿੱਤਾ ਧਰਨਾ

ਰੋਸ ਮਾਰਚ ਤੋਂ ਬਾਅਦ ਮੰਗ ਪੱਤਰ ਦੇਣ ਪੁੱਜੇ ਸ਼ੋ੍ਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਸ਼ੋ੍ਮਣੀ ਕਮੇਟੀ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਬਾਹਰ ਧਰਨਾ ਦਿੱਤਾ ਗਿਆ। ਵਫਦ ਦੇ ਡੀਸੀ ਦਫਤਰ ਪੁੱਜਣ ਮੌਕੇ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਾ ਮਿਲਣ ਤੋਂ ਬਾਅਦ ਰੋਸ 'ਚ ਆਏ ਆਗੂਆਂ ਨੇ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਅਤੇ ਚਿਤਾਵਨੀ ਦਿੱਤੀ ਕਿ ਜੇ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੰਗ ਪੱਤਰ ਲੈਣ ਨਾ ਪੁੱਜਿਆ ਤਾਂ ਰੋਸ ਵਜੋਂ ਮੁੱਖ ਮਾਰਗੀ ਸੜਕ ਨੂੰ ਜਾਮ ਕੀਤਾ ਜਾਵੇਗਾ। ਇਸ ਉਪਰੰਤ ਏਡੀਸੀ ਗੁਰਪ੍ਰਰੀਤ ਥਿੰਦ ਪੁੱਜੇ ਜਿਨਾਂ੍ਹ ਨੂੰ ਵਫਦ ਨੇ ਮੰਗ ਪੱਤਰ ਸੌਂਪਿਆ।