ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ
ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ
Publish Date: Mon, 23 Mar 2026 06:27 PM (IST)
Updated Date: Tue, 24 Mar 2026 04:07 AM (IST)

ਇੱਕ ਸਾਲ ਪਹਿਲਾਂ ਹੋਇਆ ਸੀ ਵਿਆਹ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਘਰੇਲੂ ਕਲੇਸ਼ ਦੇ ਚੱਲਦਿਆਂ ਪਿੰਡ ਖਡਿਆਲ ਵਿਖੇ ਇਕ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦਾ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ। ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕਾ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਚੌਕੀ ਮਹਿਲਾਂ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪਿੰਡ ਈਲਵਾਲ ਦੀ ਜਸਵੀਰ ਕੌਰ ਦਾ ਕਰੀਬ ਇਕ ਸਾਲ ਪਹਿਲਾਂ ਖਡਿਆਲ ਦੇ ਯਾਦਪ੍ਰੀਤ ਸਿੰਘ ਨਾਲ ਵਿਆਹ ਹੋਇਆ ਸੀ ਪਰੰਤੂ ਸਹੁਰਾ ਪਰਿਵਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅਕਸਰ ਹੀ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਜਿਸ ਦੇ ਚੱਲਦਿਆਂ ਜਸਵੀਰ ਕੌਰ (29) ਪਤਨੀ ਯਾਦਪ੍ਰੀਤ ਸਿੰਘ ਵਾਸੀ ਪਿੰਡ ਖਡਿਆਲ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਪਤਾ ਲੱਗਣ ’ਤੇ ਤੁਰੰਤ ਜਸਵੀਰ ਕੌਰ ਨੂੰ ਇਲਾਜ ਲਈ ਸੁਨਾਮ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਲੇਕਿਨ ਹਾਲਾਤ ਵਿਚ ਸੁਧਾਰ ਨਾ ਹੁੰਦਾ ਵੇਖ ਫਿਰ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕਾ ਦੇ ਪਤੀ ਯਾਦਪ੍ਰੀਤ ਸਿੰਘ ਅਤੇ ਉਸ ਦੀ ਸੱਸ ਲਖਵਿੰਦਰ ਕੌਰ ਖ਼ਿਲਾਫ਼ ਬੀਐੱਨਐੱਸਐੱਸ ਦੀ ਧਾਰਾ 108 ਅਤੇ 3,5 ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।