ਜੀਟੀਬੀ ਕਾਲਜ ਵਿਖੇ ਸ਼ਹੀਦਾਂ ਨੂੰ ਕੀਤਾ ਯਾਦ
ਜੀਟੀਬੀ ਕਾਲਜ ਵਿਖੇ ਸ਼ਹੀਦਾਂ ਨੂੰ ਕੀਤਾ ਯਾਦ
Publish Date: Sat, 21 Mar 2026 04:18 PM (IST)
Updated Date: Sun, 22 Mar 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਲੇਹਲ ਖੁਰਦ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਆਜ਼ਾਦੀ ਦੇ ਇਹਨਾਂ ਪਰਵਾਨਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਹਨਾਂ ਦੀ ਬੇਮਿਸਾਲ ਕੁਰਬਾਨੀ,ਬਹਾਦਰੀ, ਦੇਸ਼ ਭਗਤੀ ਤੇ ਆਜ਼ਾਦੀ ਲਈ ਦਿੱਤੇ ਗਏ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ ਨੇ ਕਿਹਾ ਭਗਤ ਸਿੰਘ ਕਿਹਾ ਕਰਦੇ ਸੀ ਕਿ ਸੰਘਰਸ਼ ਦੇ ਲਈ ਤਿਆਰੀ ਜਰੂਰੀ ਹੈ ਤੇ ਇਨਕਲਾਬੀ ਸੋਚ ਸਭ ਤੋਂ ਵੱਡਾ ਹਥਿਆਰ ਹੈ। ਉਹ ਚਾਹੁੰਦੇ ਸਨ ਕਿ ਨੌਜਵਾਨ ਤਰਕਸ਼ੀਲ ਸੋਚ ਰੱਖਣ ਕਿਸੇ ਵੀ ਗੱਲ ਨੂੰ ਤਰਕ ਕੀਤੇ ਬਿਨਾਂ ਨਾ ਮੰਨਣ ਅਤੇ ਵਿਗਿਆਨਿਕ ਦ੍ਰਿਸ਼ਟੀਕੋਣ ਵਿਕਸਿਤ ਕਰਨ। ਇਸ ਮੌਕੇ ਤੇ ਕਾਲਜ ਦੀ ਪ੍ਰਿੰਸੀਪਲ ਡਾ. ਸੀਮਾ ਗਰਗ ਨੇ ਕਿਹਾ ਕਿ ਉਹਨਾਂ ਦੀ ਕੁਰਬਾਨੀ ਹਮੇਸ਼ਾ ਯਾਦ ਰਹੇਗੀ ਜਿਨ੍ਹਾਂ ਨੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਨਹੀਂ ਕਰਵਾਇਆ ਸਗੋਂ ਸਮਾਜਿਕ, ਜਾਤੀਵਾਦ,ਅੰਧ ਵਿਸ਼ਵਾਸ ਅਤੇ ਗੁਲਾਮੀ ਦੀ ਮਾਨਸਿਕਤਾ ਤੋਂ ਆਜ਼ਾਦ ਕਰਵਾਇਆ ਹੈ।