ਨਾਭਾ, ਜਗਨਾਰ ਸਿੰਘ ਦੁਲੱਦੀ : ਪੰਜਾਬ ਸਰਕਾਰ ਵੱਲੋਂ ਜਿੱਥੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਉਥੇ ਪ੍ਰਸ਼ਾਸਨਿਕ ਅਧਿਕਾਰੀ ਵੀ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਜਿਸ ਤਹਿਤ ਡੀਐਸਪੀ ਰਾਜੇਸ਼ ਛਿੱਬਰ ਨੇ ਅੱਜ ਸਥਾਨਕ ਦਾਣਾ ਮੰਡੀ ਪਹੁੰਚ ਕੇ ਜਿੱਥੇ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਉਥੇ ਨਾਲ ਹੀ ਉਨ੍ਹਾਂ ਕਿਸਾਨਾਂ-ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਮਾਸਕ ਦਿੱਤੇ ਤੇ ਕਿਹਾ ਕਿ ਸਾਨੂੰ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਹਾਮਾਰੀ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ। ਡੀਐੱਸਪੀ ਛਿੱਬਰ ਨੇ ਆੜਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਕਿਸਾਨ ਮਜ਼ਦੂਰ ਦੇ ਮੂੰਹ ਤੇ ਮਾਸਕ ਲਾਉਣ ਨੂੰ ਆਖਣ ਦੇ ਨਾਲ ਵਾਰ-ਵਾਰ ਉਨ੍ਹਾਂ ਦੇ ਹੱਥ ਸੈਨੇਟਾਈਜ਼ਰ ਕਰਵਾਉਣ ਤੇ ਸੋਸ਼ਲ ਡਿਸਪੈਂਸਿੰਗ ਦਾ ਵਿਸ਼ੇਸ਼ ਧਿਆਨ ਰੱਖਣ।


ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਜੱਤੀ ਅਭੇਪੁਰ ਨੇ ਵਿਸਵਾਸ਼ ਦਿਵਾਉਂਦਿਆਂ ਕਿਹਾ ਕਿ ਨਾਭਾ ਮੰਡੀ ਦੇ ਆੜ੍ਹਤੀਆਂ ਵੱਲੋਂ ਸਰਕਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ ਤੇ ਜੋ ਵੀ ਕਿਸਾਨ ਫ਼ਸਲ ਵੇਚਣ ਆਉਂਦਾ ਹੈ ਉਸ ਨੂੰ ਪਹਿਲਾਂ ਤੋਂ ਹੀ ਕਿਹਾ ਜਾਂਦਾ ਹੈ ਕਿ ਉਹ ਮੂੰਹ ਤੇ ਮਾਸਕ ਜ਼ਰੂਰ ਲਾ ਕੇ ਆਉਣ। ਇਸ ਮੌਕੇ ਕੋਤਵਾਲੀ ਇੰਚਾਰਜ ਸੁਰਿੰਦਰ ਭੱਲਾ,ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਰੀਡਰ ਡੀਐੈੱਸਪੀ ਹਰਜੀਤ ਸਿੰਘ ਥੂਹੀ ਮੁੱਖ ਮੁਨਸ਼ੀ ਕੋਤਵਾਲੀ, ਆੜ੍ਹਤੀਆਂ ਬਲਭੱਦਰ, ਜਸਵੰਤ ਸਿੰਘ ਕਾਲੇਮਾਜਰਾ,ਕਮਲ ਕੁਮਾਰ, ਗੁਰਮਾਣਕ ਸਿੰਘ ਮੰਡੀ ਸੁਪਰਵਾਈਜ਼ਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਆੜ੍ਹਤੀਏ ਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ ।

Posted By: Sarabjeet Kaur