- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਦੂਮਾਜਰਾ ਅਤੇ ਅਲੂਣਾ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਖੁਰਾਣਾ ਸੇਠੀ ਦੀ ਅਗਵਾਈ, ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੇ ਸਕੂਲਾਂ ’ਚ ਮਾਸ ਕਾਊਂਸਲਿੰਗ ਪ੍ਰੋਗਰਾਮ 2026 ਕਰਵਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਬਲਾਕ ਕਾਊਂਸਲਰ ਰਾਜਪੁਰਾ-1 ਚੰਦਨ ਜੈਨ, ਲੈਕਚਰਾਰ ਅੰਗਰੇਜ਼ੀ ਅਤੇ ਰਾਜਿੰਦਰ ਸਿੰਘ ਚਾਨੀ ਐੱਸਐੱਸ ਮਾਸਟਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦੂਮਾਜਰਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ ਵਿਖੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਂਸਲਿੰਗ ਸੈਸ਼ਨ ਕੀਤੇ ਗਏ। ਇਨ੍ਹਾਂ ਸੈਸ਼ਨਾਂ ਦੌਰਾਨ ਵਿਦਿਆਰਥੀਆਂ ਨੂੰ ਦਸਵੀਂ ਤੇ ਬਾਰ੍ਹਵੀਂ ਤੋਂ ਬਾਅਦ ਉੱਚ ਸਿੱਖਿਆ ਦੇ ਵੱਖ-ਵੱਖ ਕੋਰਸਾਂ, ਕਿੱਤਾ ਮੁਖੀ ਸਿੱਖਿਆ, ਸਰਕਾਰੀ ਤੇ ਨਿੱਜੀ ਖੇਤਰ ’ਚ ਰੁਜ਼ਗਾਰ ਦੇ ਮੌਕਿਆਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਆਪਣੀ ਰੁਚੀ ਤੇ ਯੋਗਤਾ ਅਨੁਸਾਰ ਕਰੀਅਰ ਚੁਣਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਦੋਵੇਂ ਸਕੂਲਾਂ ਦੇ ਸਕੂਲ ਕਾਊਂਸਲਰ ਹਰਦੀਪ ਸਿੰਘ, ਸੰਦੀਪ ਕੌਰ, ਸਤਵੰਤ ਕੌਰ, ਅਨੁਪਮਾ ਤੇ ਵਰਜੇਸ਼ ਜੋਸ਼ੀ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਕਰੀਅਰ ਸਬੰਧੀ ਸਵਾਲਾਂ ਦੇ ਮਾਹਿਰਾਂ ਤੋਂ ਜਵਾਬ ਪ੍ਰਾਪਤ ਕੀਤੇ।