- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਸਟਰ ਸੁੰਦਰ ਸਿੰਘ ਦਾ 148ਵਾਂ ਜਨਮ ਦਿਨ ਮਨਾਇਆ

ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਗਲੋਬਲ ਕੰਬੋਜ ਐਜੂਕੇਸ਼ਨ ਐਂਡ ਵੈਲਫੇਅਰ ਆਰਗੇਨਾਈਜੇਸ਼ਨ ਅਤੇ ਗ੍ਰਾਮ ਪੰਚਾਇਤ ਸੁੰਦਰ ਸਿੰਘ ਵਾਲਾ ਵੱਲੋਂ ਮਹਾਨ ਸੁਤੰਤਰਤਾ ਸੈਨਾਨੀ, ਪੰਥਕ ਆਗੂ ਅਤੇ ਅਕਾਲੀ ਲਹਿਰ ਦੇ ਮੋਢੀ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਸੁੰਦਰ ਸਿੰਘ ਵਾਲਾ, ਨੇੜੇ ਦੇਵੀਗੜ੍ਹ ਵਿਖੇ ਮਨਾਇਆ ਗਿਆ। ਸਮਾਗਮ ਦੀ ਅਗਵਾਈ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਨੇ ਕੀਤੀ। ਕਾਮਰੇਡ ਰਮੇਸ਼ ਸਿੰਘ ਆਜ਼ਾਦ, ਸੰਤੋਖ ਸਿੰਘ ਅਤੇ ਪਿੰਡ ਵਾਸੀਆਂ ਨੇ ਸਹਿਯੋਗ ਦਿੱਤਾ। ਸਮਾਗਮ ਵਿਚ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦੀ ਪੋਤਰੀ ਬੀਬੀ ਜਸਵੀਰ ਕੌਰ ਪਤਨੀ ਲਖਵਿੰਦਰ ਸਿੰਘ ਥਿੰਦ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਦਾ ਸਵਾਗਤ ਕਰਦਿਆਂ ਯਾਦਗਾਰੀ ਤੋਹਫ਼ਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਕਾਕਾ ਰਾਜਿੰਦਰ ਸਿੰਘ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐੱਸਜੀਪੀਸੀ, ਇੰਦਰਜੀਤ ਸਿੰਘ ਸੰਧੂ, ਪ੍ਰੋ. ਜਸਪਾਲ ਕੌਰ ਧੰਜੂ, ਜਸਵਿੰਦਰ ਸਿੰਘ ਰਾਣਾ ਸਮੇਤ ਕਈ ਆਗੂ ਹਾਜ਼ਰ ਸਨ। ਬੁਲਾਰਿਆਂ ਨੇ ਕਿਹਾ ਕਿ ਲਾਇਲਪੁਰੀ ਨੇ ਅਕਾਲੀ ਲਹਿਰ ਤੇ ਗੁਰਦੁਆਰਾ ਸੁਧਾਰ ਲਹਿਰ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਲੋਕਾਂ ਵਿੱਚ ਪੰਥਕ ਤੇ ਕੌਮੀ ਚੇਤਨਾ ਪੈਦਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਕੁਰਬਾਨੀਆਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਆਗੂਆਂ ਨੇ ਲਾਇਲਪੁਰੀ ਦੀ ਯਾਦ ਵਿੱਚ ਸਿੱਖਿਆ ਤੇ ਸਮਾਜ ਸੇਵਾ ਦੇ ਕਾਰਜ ਅੱਗੇ ਵਧਾਉਣ ਤੇ ਅਗਲੇ ਸਾਲ ਸਮਾਗਮ ਰਾਜ ਪੱਧਰ ’ਤੇ ਕਰਵਾਉਣ ਦਾ ਅਹਿਦ ਲਿਆ। ਇਸ ਮੌਕੇ ਜੋਗਿੰਦਰ ਸਿੰਘ, ਸਰਪੰਚ ਗੁਰਵਿੰਦਰ ਕੌਰ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਪ੍ਰਿਥੀਪਾਲ ਸਿੰਘ ਧਾਂਦੀਆਂ, ਸਵਿੰਦਰ ਸਿੰਘ ਧੰਜੂ, ਦਰਸ਼ਨ ਸਿੰਘ, ਰਾਜਾ ਧੰਜੂ ਸਰਪੰਚ, ਜਸਵਿੰਦਰ ਸਿੰਘ ਪੰਚ, ਜਸਵੀਰ ਕੌਰ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਪਲਵਿੰਦਰ ਕੌਰ, ਦਲਬੀਰ ਕੌਰ, ਸੁਖਦੇਵ ਸਿੰਘ ਅਤੇ ਪਰਮਜੀਤ ਸਿੰਘ ਮਹਿਮੂਦਪੁਰ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ।