ਮਾਸਟਰ ਸੁੰਦਰ ਸਿੰਘ ਦਾ ਜਨਮ ਦਿਨ ਮਨਾਇਆ ਮਾਸਟਰ ਸੁੰਦਰ ਸਿੰਘ ਦਾ ਜਨਮ ਦਿਨ ਮਨਾਇਆ
Publish Date: Mon, 05 Oct 2026 05:39 PM (IST)
Updated Date: Mon, 05 Oct 2026 05:41 PM (IST)
ਫੋਟੋ 5ਪੀਟੀਐਲ: 18: ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਗਲੋਬਲ ਕੰਬੋਜ ਐਜੂਕੇਸ਼ਨ ਐਂਡ ਵੈਲਫੇਅਰ ਆਰਗੇਨਾਈਜੇਸ਼ਨ ਅਤੇ ਗ੍ਰਾਮ ਪੰਚਾਇਤ ਸੁੰਦਰ ਸਿੰਘ ਵਾਲਾ ਵੱਲੋਂ ਮਹਾਨ ਸੁਤੰਤਰਤਾ ਸੈਨਾਨੀ, ਪੰਥਕ ਆਗੂ ਅਤੇ ਅਕਾਲੀ ਲਹਿਰ ਦੇ ਮੋਢੀ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਸੁੰਦਰ ਸਿੰਘ ਵਾਲਾ, ਨੇੜੇ ਦੇਵੀਗੜ੍ਹ ਵਿਖੇ ਮਨਾਇਆ ਗਿਆ। ਸਮਾਗਮ ਦੀ ਅਗਵਾਈ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਨੇ ਕੀਤੀ। ਕਾਮਰੇਡ ਰਮੇਸ਼ ਸਿੰਘ ਆਜ਼ਾਦ, ਸੰਤੋਖ ਸਿੰਘ ਅਤੇ ਪਿੰਡ ਵਾਸੀਆਂ ਨੇ ਸਹਿਯੋਗ ਦਿੱਤਾ। ਸਮਾਗਮ ਵਿੱਚ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦੀ ਪੋਤਰੀ ਬੀਬੀ ਜਸਵੀਰ ਕੌਰ ਪਤਨੀ ਲਖਵਿੰਦਰ ਸਿੰਘ ਥਿੰਦ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਦਾ ਸਵਾਗਤ ਕਰਦਿਆਂ ਯਾਦਗਾਰੀ ਤੋਹਫ਼ਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਕਾਕਾ ਰਾਜਿੰਦਰ ਸਿੰਘ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐੱਸਜੀਪੀਸੀ, ਇੰਦਰਜੀਤ ਸਿੰਘ ਸੰਧੂ, ਪ੍ਰੋ. ਜਸਪਾਲ ਕੌਰ ਧੰਜੂ, ਜਸਵਿੰਦਰ ਸਿੰਘ ਰਾਣਾ ਸਮੇਤ ਕਈ ਆਗੂ ਹਾਜ਼ਰ ਸਨ। ਬੁਲਾਰਿਆਂ ਨੇ ਕਿਹਾ ਕਿ ਲਾਇਲਪੁਰੀ ਨੇ ਅਕਾਲੀ ਲਹਿਰ ਅਤੇ ਗੁਰਦੁਆਰਾ ਸੁਧਾਰ ਲਹਿਰ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਲੋਕਾਂ ਵਿਚ ਪੰਥਕ ਤੇ ਕੌਮੀ ਚੇਤਨਾ ਪੈਦਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਕੁਰਬਾਨੀਆਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਆਗੂਆਂ ਨੇ ਲਾਇਲਪੁਰੀ ਦੀ ਯਾਦ ਵਿਚ ਸਿੱਖਿਆ ਤੇ ਸਮਾਜ ਸੇਵਾ ਦੇ ਕਾਰਜ ਅੱਗੇ ਵਧਾਉਣ ਅਤੇ ਅਗਲੇ ਸਾਲ ਸਮਾਗਮ ਰਾਜ ਪੱਧਰ ’ਤੇ ਕਰਵਾਉਣ ਦਾ ਅਹਿਦ ਲਿਆ। ਇਸ ਮੌਕੇ ਜੋਗਿੰਦਰ ਸਿੰਘ, ਸਰਪੰਚ ਗੁਰਵਿੰਦਰ ਕੌਰ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਪ੍ਰਿਥੀਪਾਲ ਸਿੰਘ ਧਾਂਦੀਆਂ, ਸਵਿੰਦਰ ਸਿੰਘ ਧੰਜੂ, ਦਰਸ਼ਨ ਸਿੰਘ, ਰਾਜਾ ਧੰਜੂ ਸਰਪੰਚ, ਜਸਵਿੰਦਰ ਸਿੰਘ ਪੰਚ, ਜਸਵੀਰ ਕੌਰ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਪਲਵਿੰਦਰ ਕੌਰ, ਦਲਬੀਰ ਕੌਰ, ਸੁਖਦੇਵ ਸਿੰਘ ਅਤੇ ਪਰਮਜੀਤ ਸਿੰਘ ਮਹਿਮੂਦਪੁਰ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ।