ਮਾਤਾ ਗੁਜਰੀ ਸਕੂਲ ਦੇਵੀਗਡ਼੍ਹ ਵਿਖੇ ਕਨਵੋਕੇਸ਼ਨ ਸਮਾਰੋਹ ਕਰਵਾਇਆ
ਮਾਤਾ ਗੁਜਰੀ ਸਕੂਲ ਦੇਵੀਗਡ਼੍ਹ ਵਿਖੇ ਕਨਵੋਕੇਸ਼ਨ ਸਮਾਰੋਹ ਕਰਵਾਇਆ
Publish Date: Sat, 04 Apr 2026 05:45 PM (IST)
Updated Date: Sat, 04 Apr 2026 05:46 PM (IST)

ਫੋਟੋ 4ਪੀਟੀਐਲ: 20 ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗਡ਼੍ਹ ਵਿਖੇ ਯੂਕੇਜੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਸਬੰਧੀ ਕਨਵੋਕੇਸ਼ਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਮਾਰੋਹ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਮਹਿਮਾਨਾਂ ਦਾ ਜੀ ਆਇਆਂ ਆਖ ਕੇ ਸਵਾਗਤ ਕੀਤਾ। ਯੂ.ਕੇ.ਜੀ. ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਇਸ ਯਾਦਗਾਰੀ ਦਿਨ ਦੀ ਖੁਸ਼ੀ ਅਤੇ ਸਿੱਖਿਆ ਦੇ ਖੇਤਰ ਵਿੱਚ ਨਵਾਂ ਕਦਮ ਚੁੱਕਣ ਦੇ ਜਜ਼ਬੇ ਨੂੰ ਪ੍ਰਗਟਾਇਆ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਸਟੇਜ ‘ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ ਅਤੇ ਡਾਂਸ ਸ਼ਾਮਲ ਸਨ। ਇਸ ਮੌਕੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਪੂਨਮ ਧੀਮਾਨ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨਾਲ ਨਜ਼ਦੀਕੀ ਬਣਾਈ ਰੱਖਣ ਅਤੇ ਸਮੇਂ-ਸਮੇਂ ‘ਤੇ ਉਨ੍ਹਾਂ ਦੀ ਸਹੀ ਅਗਵਾਈ ਕਰਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਸੰਵਾਰਣ ਵਿਚ ਅਧਿਆਪਕਾਂ ਦੇ ਨਾਲ-ਨਾਲ ਮਾਤਾ-ਪਿਤਾ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਮਾਤਾ-ਪਿਤਾ ਦਾ ਫਰਜ਼ ਹੈ ਕਿ ਉਹ ਘਰ ਵਿਚ ਬੱਚਿਆਂ ਦੀ ਸੈਲਫ਼ ਸਟੱਡੀ ਲਈ ਬਣਾਏ ਗਏ ਟਾਈਮ-ਟੇਬਲ ਦੀ ਨਿਗਰਾਨੀ ਕਰਨ ਅਤੇ ਉਸ ਦੀ ਸਹੀ ਪਾਲਣਾ ਕਰਨਾ ਯਕੀਨੀ ਬਣਾਉਣ। ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ। ਅੰਤ ਵਿੱਚ ਮਾਤਾ-ਪਿਤਾ ਦਾ ਧੰਨਵਾਦ ਕਰਦੇ ਹੋਏ ਬੱਚਿਆਂ ਨੂੰ ਉਨ੍ਹਾਂ ਦੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਕਦਮ ਲਈ ਵਧਾਈ ਦਿੱਤੀ ਗਈ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਕੀਤੀ ਗਈ।