ਬੱਚਿਆਂ ਨੇ ਸੱਭਿਆਚਾਰਕ ਗਤੀਵਿਧੀਆਂ ਕੀਤੀਆਂ ਪੇਸ਼
ਮਾਤਾ ਗੁਜਰੀ ਸਕੂਲ ਵਿਖੇ ਮਨਾਇਆ ਗਣਤੰਤਰਤਾ ਦਿਵਸ
Publish Date: Tue, 27 Jan 2026 05:28 PM (IST)
Updated Date: Tue, 27 Jan 2026 05:31 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮਡ਼ਾ ’ਚ 77ਵਾਂ ਗਣਤੰਤਰ ਦਿਵਸ ਬਡ਼ੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ ਭਗਤੀ ਨਾਲ ਸੰਬੰਧਤ ਸੰਸਕ੍ਰਿਤਿਕ ਗਤੀਵਿਧੀਆਂ ਵਿੱਚ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਾਰਥਨਾ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਦੀ ਮਹੱਤਤਾ ’ਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ ਗਏ। ਇਸ ਮੌਕੇ ਸਕੂਲ ਦੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਅਤੇ ਭਾਰਤ ਦੇ ਸੰਵਿਧਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਕੀਤੀ ਗਈ। ਅੰਤ ਵਿਚ ਸਕੂਲ ਪ੍ਰਿੰਸੀਪਲ ਮਮਤਾ ਮੱਕਡ਼ ਨੇ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ।