
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤਿਆ ਸਿਲਵਰ ਮੈਡਲ

ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗਡ਼੍ਹ ਦੇ ਅੰਡਰ-14 ਲਡ਼ਕਿਆਂ ਨੇ ਸੀਬੀਐਸਈ ਕਲਸਟਰ-17 ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲੇ ਮਾਈਲਸਟੋਨ ਸਮਾਰਟ ਸਕੂਲ, ਘਨੌਰ ਵਿਖੇ ਕਰਵਾਏ ਗਏ। ਟੀਮ ਦੀ ਸ਼ਾਨਦਾਰ ਖੇਡ ਦੇ ਚਲਦਿਆਂ ਅੰਡਰ-14 ਲਡ਼ਕਿਆਂ ਦੀ ਟੀਮ ਦੀ ਸੀਬੀਐਸਈ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਚੋਣ ਹੋਈ। ਇਹ ਉਪਲਬਧੀ ਸਕੂਲ ਦੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ। ਟੀਮ ਦੇ ਕੋਚ ਅਰਸ਼ਦੀਪ ਸਿੰਘ ਨੇ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਦੀ ਸ਼ਲਾਘਾ ਕੀਤੀ ਅਤੇ ਨੈਸ਼ਨਲ ਪੱਧਰ ’ਤੇ ਹੋਰ ਵਧੀਆ ਪ੍ਰਦਰਸ਼ਨ ਕਰਨ ਦਾ ਵਿਸ਼ਵਾਸ ਪ੍ਰਗਟਾਇਆ। ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਸ ਪ੍ਰਾਪਤੀ ਨਾਲ ਸਕੂਲ, ਇਲਾਕੇ ਅਤੇ ਮਾਪਿਆ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।