ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਮੈਡਲ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ 1 ਸੋਨੇ, 2 ਚਾਂਦੀ ਅਤੇ 2 ਕਾਂਸੀ ਦੇ ਤਮਗੇ ਜਿੱਤੇ
Publish Date: Sun, 06 Sep 2026 06:28 PM (IST)
Updated Date: Sun, 06 Sep 2026 06:31 PM (IST)
ਫੋਟੋ 6ਪੀਟੀਐਲ: 22: ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : 70ਵੀਂ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਟੂਰਨਾਮੈਂਟ ਜੋ ਕਿ ਮਲਟੀ ਸਕੂਲ ਵਿਖੇ ਹੋਇਆ, ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨੇ, 2 ਚਾਂਦੀ ਤੇ 2 ਕਾਂਸੀ ਸਮੇਤ ਕੁੱਲ 5 ਤਮਗੇ ਜਿੱਤ ਕੇ ਸਕੂਲ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਟੂਰਨਾਮੈਂਟ ਵਿਚ ਕਰਨ ਗਿਰ (ਬਾਰ੍ਹਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਅਤੇ ਅਵਨੀਤ ਕੌਰ (ਸੱਤਵੀਂ) ਨੇ ਚਾਂਦੀ ਦੇ ਤਮਗੇ, ਜਦਕਿ ਸ਼ਮਸ਼ੇਰ ਸਿੰਘ ਅਤੇ ਇਸ਼ਮੀਤ ਕੌਰ (ਸੱਤਵੀਂ) ਨੇ ਕਾਂਸੀ ਦੇ ਤਮਗੇ ਜਿੱਤੇ। ਇਸ ਮੌਕੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਤਾਇਕਵਾਂਡੋ ਕੋਚ ਹਰਦੀਪ ਕੁਮਾਰ ਨੇ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਭਿਆਸ ਦਾ ਨਤੀਜਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਕੋਚ ਅਤੇ ਸਾਰੇ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੱਤੀ ਗਈ।