- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 16 ਤਮਗੇ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਬੀਤੇ ਦਿਨੀਂ ਤਾਈਕਵਾਂਡੋ ਕੱਪ ਚੈਂਪੀਅਨਸ਼ਿਪ ਕੈਥਲ ਵਿਖੇ ਕਰਵਾਈ ਗਈ, ਜਿਸ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗਡ਼੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 16 ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਨੇ 4 ਸੋਨੇ, 8 ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ। ਸੋਨੇ ਦੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਵਿਚ ਇਸ਼ਮੀਤ ਕੌਰ ਸੱਤਵੀਂ, ਅਵਨੀਤ ਕੌਰ ਸੱਤਵੀਂ, ਹਰਵਿੰਦਰ ਸਿੰਘ ਨੌਵੀਂ ਅਤੇ ਗੁਰਸਿਮਰਨ ਸਿੰਘ ਅੱਠਵੀਂ ਜਮਾਤ ਦੇ ਵਿਦਿਆਰਥੀ ਸ਼ਾਮਲ ਹਨ। ਚਾਂਦੀ ਦੇ ਤਮਗੇ ਜਿੱਤਣ ਵਾਲਿਆਂ ਵਿੱਚ ਨਮਨਜੋਤ ਕੌਰ ਸੱਤਵੀਂ, ਗੁਰਲੀਨ ਕੌਰ ਸੱਤਵੀਂ, ਸਿਮਰਜੀਤ ਕੌਰ ਸੱਤਵੀਂ, ਤਨਮਯ ਦੂਜੀ, ਅਰਮਾਨ ਸਿੰਘ ਸੱਤਵੀਂ, ਏਕਮਜੋਤ ਅੱਠਵੀਂ, ਵੰਸ਼ਪ੍ਰੀਤ ਸਿੰਘ ਸੱਤਵੀਂ ਅਤੇ ਸ਼ਮਸ਼ੇਰ ਸਿੰਘ ਨੌਵੀਂ ਜਮਾਤ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਂਸੀ ਦੇ ਤਮਗੇ ਜਿੱਤਣ ਵਾਲਿਆਂ ਵਿਚ ਨਵਿਆ ਰਾਣੀ, ਜਪਲੀਨ ਕੌਰ, ਗੌਰਵ ਮਿੱਤਲ ਅਤੇ ਪ੍ਰਭਜੋਤ ਸਿੰਘ ਸ਼ਾਮਲ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਤਾਈਕਵਾਂਡੋ ਕੋਚ ਹਰਦੀਪ ਕੁਮਾਰ ਦੀ ਮਿਹਨਤ ਅਤੇ ਸਿਖਲਾਈ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ।